ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ

Wednesday, Jan 24, 2024 - 05:36 PM (IST)

ਗੁਰਦਾਸਪੁਰ (ਗੁਰਪ੍ਰੀਤ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਸਵੇਰੇ ਪਾਕਿਸਤਾਨ ਸਥਿਤ ਗੁਰਦੁਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਗਏ। ਕਰਤਾਰਪੁਰ ਕੋਰੀਡੋਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਜਾ ਰਹੇ ਹਨ, ਇਥੇ ਦੋ ਦੇਸ਼ਾਂ ਦੀ ਗੱਲ ਨਹੀਂ ਹੈ ਅੱਜ ਪੂਰੀ ਦੁਨੀਆਂ ’ਚ ਜੰਗ ਵਾਲਾ ਮਾਹੌਲ ਹੈ ਅਤੇ ਇਕ ਸ਼ਾਂਤੀ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਲੈ ਕੇ ਉਹ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਖੋਲ੍ਹੇ ਗਏ ਲਾਂਘੇ ਵਿਚ ਅਜੇ ਹੋਰ ਵਾਧਾ ਕਰਨ ਦੀ ਲੋੜ ਹੈ। ਬਹੁਤ ਸਾਰੇ ਲੋਕ ਖਾਸ ਕਰਕੇ ਬਜ਼ੁਰਗ ਜੋ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀ ਚਾਹ ਰੱਖਦੇ ਹਨ ਪਰ 20 ਡਾਲਰ ਫੀਸ ਹੈ ਜਾਂ ਪਾਸਪੋਰਟ ਵਰਗੀਆਂ ਸ਼ਰਤਾਂ ਕਰਕੇ ਜਾ ਨਹੀਂ ਸਕਦੇ।

ਇਹ ਵੀ ਪੜ੍ਹੋ : ਬਰਖਾਸਤ ਪੰਜ ਪਿਆਰੇ ਸਿੰਘਾਂ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਏ ਦੋਸ਼ ਦੱਸੇ ਬੇਬੁਨਿਆਦ

ਸਰਕਾਰਾਂ ਨੂੰ ਇਸ ਦੀ ਜ਼ਿੰਵੇਮਾਰੀ ਚੁੱਕ ਕੇ ਉਨ੍ਹਾਂ ਨੂੰ ਲੋਕਾਂ ਨੂੰ ਦਰਸ਼ਨ ਦੀਦਾਰੇ ਕਰਵਾਉਣੇ ਚਾਹੀਦੇ ਹਨ। ਫਿਰ ਹੀ ਇਹ ਲਾਂਘਾ ਪੂਰਨ ਤੌਰ ’ਤੇ ਖੁੱਲ੍ਹ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਹਗਾ ਸਰਹੱਦ ਰਾਹੀਂ ਭਾਰਤ ਪਾਕਿਸਤਾਨ ਦਾ ਵਪਾਰ ਖੋਲ੍ਹਣਾ ਚਾਹੀਦਾ ਹੈ। ਇਸ ਨਾਲ ਦੋਵੇਂ ਮੁਲਕ ਖੁਸ਼ਹਾਲ ਹੋਣਗੇ। 

ਇਹ ਵੀ ਪੜ੍ਹੋ : ਦਰਗਾਹ ’ਤੇ ਸੇਵਾ ਕਰਨ ਵਾਲੇ ਦੀ ਚਮਕੀ ਕਿਸਮਤ, ਰਾਤੋਂ-ਰਾਤ ਬਣ ਗਏ ਕਰੋੜ ਪਤੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News