ਨਵਜੋਤ ਸਿੰਘ ਸਿੱਧੂ ਵੱਲੋਂ ਡੇਰਾ ਮੁਖੀ ਬਿਆਸ ਨਾਲ ਮੁਲਾਕਾਤ

Tuesday, Dec 21, 2021 - 10:37 PM (IST)

ਨਵਜੋਤ ਸਿੰਘ ਸਿੱਧੂ ਵੱਲੋਂ ਡੇਰਾ ਮੁਖੀ ਬਿਆਸ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ(ਰਾਕੇਸ਼)- ਅੱਜ ਦੇਰ ਸ਼ਾਮ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਡੇਰਾ ਬਿਆਸ ਪੁੱਜੇ, ਜਿਥੇ ਉਨ੍ਹਾਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਡੇਰਾ ਪ੍ਰਮੁੱਖ ਨਾਲ ਕਰੀਬ ਡੇਢ ਘੰਟੇ ਤੱਕ ਵਿਚਾਰ ਚਰਚਾ ਕੀਤੀ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ’ਚ ਮਾਂ-ਪੁੱਤ ਸਮੇਤ 4 ਦੀ ਮੌਤ

ਪੰਜਾਬ ਨੂੰ ਮਾਡਲ ਸੂਬਾ ਬਣਾਉਣ ਲਈ ਸਿੱਧੂ ਵੱਲੋਂ ਜਿਥੇ ਡੇਰਾ ਪ੍ਰਮੁੱਖ ਤੋਂ ਆਸ਼ੀਰਵਾਦ ਲਿਆ ਗਿਆ, ਉਥੇ ਨਾਲ ਹੀ ਸਹਿਯੋਗ ਦੀ ਵੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਅਮਰਜੀਤ ਸਿੰਘ ਟਿੱਕਾ ਚੇਅਰਮੈਨ ਸਮਾਲ ਸਕੇਲ ਇੰਡਸਟਰੀ ਪੰਜਾਬ ਤੇ ਹੋਰ ਵੀ ਕਈ ਆਗੂ ਡੇਰਾ ਬਿਆਸ ਪੁੱਜੇ। ਇਸ ਮੁਲਾਕਾਤ ਨੂੰ ਕਾਫੀ ਅਹਿਮੀਅਤ ਦਿਤੀ ਜਾ ਰਹੀ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Bharat Thapa

Content Editor

Related News