ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ

12/23/2020 9:17:28 PM

ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ ਕੱਸਿਆ ਹੈ। ਸਿੱਧੂ ਨੇ ਮੋਦੀ ’ਤੇ ਤੰਜ ਕੱਸਦੇ ਹੋਏ ਲਿਖਿਆ ਕਿ ‘ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ’ਚ ਪਾਈ ਫਿਰੇ’। ਇਥੇ ਇਹ ਖ਼ਾਸ ਤੌਰ ’ਤੇ ਦੱਸਣਯੋਗ ਹੈ ਕਿ ਸਿੱਧੂ ਦਾ ਇਹ ਤੰਜਾ ਸਿੱਧੇ ਤੌਰੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ ਉੱਘੇ ਵਪਾਰੀਆਂ ਅਡਾਨੀ-ਅੰਬਾਨੀ ਸੰਬੰਧਾਂ ’ਤੇ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੇਂਦਰ ਦੇ ਕਾਨੂੰਨਾਂ ਖ਼ਿਲਾਫ਼ ਇਕੱਲਿਆ ਡਟਿਆ ‘ਜਥੇਦਾਰ’

ਇਸ ਤੋਂ ਪਹਿਲਾਂ ਵੀ ਸਿੱਧੂ ਖੁੱਲ੍ਹੇ ਤੌਰ ’ਤੇ ਆਖ ਚੁੱਕੇ ਹਨ ਕਿ ਸਾਡੇ ਦੇਸ਼ ਨੂੰ ਕੋਈ ਸਰਕਾਰ ਨਹੀਂ ਸਗੋਂ ਵਪਾਰੀ ਚਲਾ ਰਹੇ ਹਨ। ਇਸੇ ਦਾ ਨਤੀਜਾ ਹੈ ਕਿ ਭਾਰਤ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਅਜਿਹੇ ਖੇਤੀ ਕਾਨੂੰਨ ਲਿਆਂਦੇ ਹਨ, ਜਿਨ੍ਹਾਂ ਨੂੰ ਵਿਦੇਸ਼ਾਂ ਵਿਚ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ’ਚ ਨਿਹੰਗ ਸਿੰਘ ਦਾ ਅਨੋਖਾ ਝੰਡਾ, ਵੱਖਰੇ ਢੰਗ ਨਾਲ ਕੇਂਦਰ ਨੂੰ ਦਿੱਤੀ ਚਿਤਾਵਨੀ

ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਲਗਭਗ 28 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਧਰਨੇ ਵਿਚ ਨਾ ਸਿਰਫ ਪੰਜਾਬ ਸਗੋਂ ਵਿਦੇਸ਼ਾਂ ’ਚੋਂ ਕਿਸਾਨਾਂ ਲਈ ਵੱਡੀ ਪੱਧਰ ’ਤੇ ਮਦਦ ਆ ਰਹੀ ਹੈ। ਇਸ ਅੰਦੋਲਨ ਦੌਰਾਨ ਜਿੱਥੇ ਦੋ ਦਰਜਨ ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ ਹੈ, ਉਥੇ ਹੀ ਕੇਂਦਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵੱਈਏ ’ਤੇ ਕਾਇਮ ਹੈ। ਉਧਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਇਕ ਵਾਰ ਫਿਰ ਗੱਲਬਾਤ ਲਈ ਸੱਦਾ ਦਿੱਤਾ ਹੈ ਅਤੇ ਕਿਸਾਨ ਜਥੇਬੰਦੀਆਂ ਪੂਰੇ ਮੰਥਨ ਤੋਂ ਬਾਅਦ ਹੀ ਕਿਸੇ ਅਗਲੇ ਕਦਮ ’ਤੇ ਵਿਚਾਰ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਨਾਲ ਭਿੜ ਗਿਆ ਇਕੱਲਾ ਕਿਸਾਨ, ਵੀਡੀਓ ’ਚ ਦੇਖੋ ਪੂਰੀ ਘਟਨਾ

ਨੋਟ - ਕੀ ਕਿਸਾਨਾਂ ਨੂੰ ਕੇਂਦਰ ਵਲੋਂ ਮਿਲਿਆ ਗੱਲਬਾਤ ਦਾ ਸੱਦਾ ਪ੍ਰਵਾਨ ਕਰਨਾ ਚਾਹੀਦਾ ਹੈ?

Gurminder Singh

This news is Content Editor Gurminder Singh