ਨਵਜੋਤ ਕੌਰ ਤੋਂ ਸੁਣੋ ਕਦੋਂ ਤੋੜਨਗੇ ਸਿੱਧੂ ਚੁੱਪ (ਵੀਡੀਓ)
Wednesday, Nov 13, 2019 - 06:53 PM (IST)
ਅੰਮ੍ਰਿਤਸਰ : ਲੋਕ ਸਭਾ ਚੋਣਾਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਚੁੱਪ ਵੱਟੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਹ ਚੁੱਪ ਬਹੁਤ ਜਲਦੀ ਤੋੜ ਸਕਦੇ ਹਨ। ਇਹ ਕਹਿਣਾ ਹੈ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ। ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਿੱਜਦਾ ਕਰਨ ਪੁੱਜੀ ਬੀਬੀ ਸਿੱਧੂ ਨੇ ਸੰਗਤਾਂ ਨੂੰ ਲਾਂਘੇ ਖੁੱਲ੍ਹ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕੰਮ ਬਾਬੇ ਨਾਨਕ ਦੀ ਮਿਹਰ ਸਦਕਾ ਹੀ ਸਿਰੇ ਚੜ੍ਹ ਸਕਿਆ ਹੈ।
ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਉਨ੍ਹਾਂ ਨੂੰ ਨਵਜੋਤ ਸਿੱਧੂ ਵਲੋਂ ਚੁੱਪੀ ਤੋੜਨ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਚੁੱਪ ਹੁਣ ਜ਼ਿਆਦਾ ਦੇਰ ਤਕ ਨਹੀਂ ਰਹੇਗੀ ਅਤੇ ਜਦੋਂ ਸਿੱਧੂ ਕੋਈ ਵੱਡਾ ਕੰਮ ਕਰਨਗੇ ਤਾਂ ਆਪਣੇ ਚੁੱਪ ਵੀ ਤੋੜਣਗੇ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ 'ਤੇ ਬੀਬੀ ਸਿੱਧੂ ਨੇ ਕਿਹਾ ਕਿ ਕੋਈ ਜੋ ਮਰਜ਼ੀ ਬੋਲੀ ਜਾਵੇ ਉਨ੍ਹਾਂ ਨੂੰ ਕਿਸੇ ਦੀ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵਿਧਾਇਕ ਹਨ ਅਤੇ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਅ ਰਹੇ ਹਨ।