ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ- ਸਰਕਾਰ ਆਉਣ ''ਤੇ ਦੇਵਾਂਗੇ 3 ਰੁਪਏ ਪ੍ਰਤੀ ਯੂਨਿਟ ਬਿਜਲੀ
Friday, Aug 06, 2021 - 06:17 PM (IST)
ਫਰੀਦਕੋਟ (ਜਗਤਾਰ): ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਫਰੀਦਕੋਟ ਵਿਖੇ ਐਲਾਨ ਕਰਦਿਆਂ ਕਿਹਾ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਘਰੇਲੂ ਵਰਤੋਂ ਲਈ 3 ਰੁਪਏ ਅਤੇ ਵਪਾਰਕ ਵਰਤੋਂ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਵਾਂਗੇ। ਨਵਜੋਤ ਸਿੰਘ ਸਿੱਧੂ ਨੇ ਬੋਲਦਿਆਂ ਕਿਹਾ ਕਿ ਅਸੀਂ ਮੁਫ਼ਤ ’ਚ ਬਿਜਲੀ ਦੇਣ ਦੀ ਬਜਾਇ ਪੰਜਾਬ ਦਾ ਮਾਲੀਆ ਵਧਾਉਣ ਲਈ ਰੇਤਾ ਬਜਰੀ ਅਤੇ ਸ਼ਰਾਬ ਦੀ ਵਿਕਰੀ ਦਾ ਕਾਰੋਬਾਰ ਸਰਕਾਰੀ ਹੱਥਾਂ ’ਚ ਲਵਾਂਗੇ।
ਇਹ ਵੀ ਪੜ੍ਹੋ : ਮੋਟਰਸਾਈਕਲ ਦੀ ਪਾਰਟੀ ਦੇਣੀ ਪਈ ਮਹਿੰਗੀ, ਤਕਰਾਰ ਤੋਂ ਬਾਅਦ ਫੌਜੀ ਦੋਸਤ ਦਾ ਕਤਲ
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ਮਗਰੋਂ ਪਹਿਲੀ ਮੋਗਾ ਤੇ ਫ਼ਿਰ ਫਰੀਦਕੋਟ ਦੇ ਇਕ ਪੈਲੇਸ ਵਿਖੇ ਪਹੁੰਚੇ ਸਨ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਰਾਜ ਸਰਕਾਰ ਨਾਲ ਮਿਲ ਕੇ ਹਾਈ ਕਮਾਂਡ ਵਲੋਂ ਦਿੱਤੇ 18 ਸੂਤਰੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰਨਗੀਆਂ ਅਤੇ ਇਨ੍ਹਾਂ ਮੁੱਦਿਆਂ ’ਚੋਂ ਬਰਗਾੜੀ ਵਿਖੇ ਗੁਰੂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਲਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਹਰ ਹਾਲਤ ’ਚ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗਾ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਰਗੜੇ ਲਾਏ ਗਏ।
ਇਹ ਵੀ ਪੜ੍ਹੋ : ਸਿਆਸੀ ਦਲਾਂ ਨਾਲ ਸਮਝੌਤੇ ਦੀਆਂ ਖ਼ਬਰਾਂ ਦਰਮਿਆਨ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ
ਨੋਟ - ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?