ਨਵਜੋਤ ਸਿੰਘ ਸਿੱਧੂ ਅਤੇ ਪ੍ਰਸ਼ਾਂਤ ਕਿਸ਼ੋਰ ਦੇ ਬਾਰੇ ਜਾਣੋ ਕੀ ਬੋਲੇ ਗੁਰਜੀਤ ਸਿੰਘ ਔਜਲਾ
Tuesday, Mar 02, 2021 - 05:42 PM (IST)
ਅੰਮ੍ਰਿਤਸਰ (ਬਿਊਰੋ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਡ੍ਰੀਮ ਪ੍ਰਾਜੈਕਟ ਆਪਣੇ ਵਾਰਡ ਵਿਚ ਸ਼ੁਰੂ ਕੀਤਾ ਜਾਣਾ ਸੀ, ਜਿਸ ਨੂੰ ਜੌੜਾ ਫਾਟਕ ਅਤੇ ਅੰਡਰਬ੍ਰਿਜ ਦੇ ਨਾਮ ’ਤੇ ਜਾਣਿਆ ਜਾਂਦਾ। ਹਾਲਾਂਕਿ ਨਵਜੋਤ ਸਿੰਘ ਸਿੱਧੂ ਵੱਲੋਂ ਦੋ ਸਾਲ ਪਹਿਲਾਂ ਇਸ ਨੂੰ ਬਣਾਉਣ ਦੀ ਘੋਸ਼ਣਾ ਕਰ ਦਿੱਤੀ ਗਈ ਸੀ, ਜਿਸ ਦੀ ਸ਼ੁਰੂਆਤ ਅੱਜ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਮਿਲ ਕੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ
ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵਜੋਤ ਸਿੰਘ ਅੱਜ ਸੰਸਦ ਭਵਨ ਵਿਚ ਹਨ, ਇਸ ਕਰਕੇ ਉਹ ਇਸ ਉਦਘਾਟਨ ਵਿੱਚ ਨਹੀਂ ਪਹੁੰਚ ਸਕੇ। ਉਨ੍ਹਾਂ ਨੇ ਕਿਹਾ ਕਿ ਜਦੋਂ ਇਸ ਦੀ ਸੰਪੂਰਨਤਾ ਹੋਵੇਗੀ, ਉਸ ਸਮੇਂ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਜ਼ਰੂਰ ਮੌਜੂਦ ਰਹਿਣਗੇ।
ਪੜ੍ਹੋ ਇਹ ਵੀ ਖ਼ਬਰ - ਕਿਸਾਨੀ ਅੰਦੋਲਨ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਦਮ ਸਦਕਾ 15 ਹੋਰ ਲੋਕਾਂ ਨੂੰ ਮਿਲੀ ਜ਼ਮਾਨਤ
ਔਜਲਾ ਮੁਤਾਬਕ ਪਰਗਟ ਸਿੰਘ ਵੱਲੋਂ ਜੋ ਬਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਹਨ, ਉਹ ਉਨ੍ਹਾਂ ਦਾ ਨਿਜੀ ਫ਼ੈਸਲਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਆਵਾਜ਼ ਕਿਤੇ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਹੁੰਦੀ ਤਾਂ ਸ਼ਾਇਦ ਸਾਰੀ ਪਾਰਟੀ ਨੂੰ ਹੀ ਪਾਰਟੀ ਵਿੱਚੋਂ ਕੱਢ ਦੇਣਾ ਸੀ। ਇਸੇ ਲਈ ਵੱਡੇ ਚਿਹਰੇ, ਜੋ ਵੀ ਨੇ, ਉਹ ਇਸ ਦਾ ਫ਼ੈਸਲਾ ਕਰਨਗੇ ਕਿ ਅਗਲਾ ਪੰਜਾਬ ਦਾ ਮੁੱਖ ਮੰਤਰੀ ਕੌਣ ਹੋ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ
ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਚੋਣ ਤੋਂ ਬਾਅਦ ਹੀ ਫ਼ੈਸਲਾ ਕੀਤਾ ਜਾਵੇਗਾ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਪਾਰਟੀ ਵੱਲੋਂ ਆਈ.ਟੀ.ਸੈੱਲ ਦੀ ਜ਼ਿੰਮੇਵਾਰੀ ਦਿੱਤੀ ਗਈ, ਜਿਸ ’ਤੇ ਬੋਲਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਅਤੇ ਪੂਰੇ ਦੇਸ਼ ’ਚ ਸੋਸ਼ਲ ਮੀਡੀਆ ਦਾ ਬੋਲਬਾਲਾ ਹੈ, ਜਿਸ ਕਰਕੇ ਇਹ ਜ਼ਿੰਮੇਵਾਰੀ ਪ੍ਰਸ਼ਾਂਤ ਕਿਸ਼ੋਰ ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪ੍ਰਸ਼ਾਂਤ ਕਿਸ਼ੋਰ ਨੂੰ ਜ਼ਿੰਮੇਵਾਰੀ ਦਿੱਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ - ਗ਼ਮਗੀਨ ਮਾਹੌਲ ’ਚ BSF ਦੇ ਜਵਾਨ ‘ਰਛਪਾਲ’ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)
ਉਨ੍ਹਾਂ ਕਿਹਾ ਕਿ ਕਈ ਵੱਡੇ ਲੀਡਰਾਂ ਵੱਲੋਂ ਪ੍ਰਸ਼ਾਂਤ ਕਿਸ਼ੋਰ ਦਾ ਚੋਣਾਂ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਰਾਜਨੀਤੀ ਕਰ ਰਹੇ ਨੇ। ਚੋਣਾਂ ਦੇ ਸਮੇਂ ਜਦੋਂ ਉਹ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗਣ ਆਉਣਗੇ ਤਾਂ ਲੋਕ ਉਨ੍ਹਾਂ ਨੂੰ ਇਹ ਜ਼ਰੂਰ ਪੁੱਛਣਗੇ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਕਿਸਾਨਾਂ ਵਾਸਤੇ ਕੀ ਕੀਤਾ ਗਿਆ? ਗੈਂਗਸਟਰਾਂ ਬਾਰੇ ਬੋਲਦੇ ਹੋਏ ਗੁਰਜੀਤ ਔਜਲਾ ਨੇ ਬਿਕਰਮ ਸਿੰਘ ਮਜੀਠੀਆ ਨੂੰ ਦੋਵੇਂ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕਾਰਨ ਹੀ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਾਂ ਨੂੰ ਬੜਾਵਾ ਦਿੱਤਾ ਗਿਆ ਸੀ।