ਅੱਜ ਪ੍ਰਿਅੰਕਾ ਗਾਂਧੀ ਨਾਲ ਬਠਿੰਡਾ-ਗੁਰਦਾਸਪੁਰ 'ਚ ਗਰਜਣਗੇ ਨਵਜੋਤ ਸਿੱਧੂ

Tuesday, May 14, 2019 - 02:14 PM (IST)

ਅੱਜ ਪ੍ਰਿਅੰਕਾ ਗਾਂਧੀ ਨਾਲ ਬਠਿੰਡਾ-ਗੁਰਦਾਸਪੁਰ 'ਚ ਗਰਜਣਗੇ ਨਵਜੋਤ ਸਿੱਧੂ

ਬਠਿੰਡਾ : ਲੋਕ ਸਭਾ ਚੋਣਾਂ 'ਚ ਪੰਜਾਬ ਦੀ ਸਰਗਰਮ ਸਿਆਸਤ 'ਚੋਂ ਮੁਨਫੀ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ 'ਚ ਪ੍ਰਚਾਰ ਲਈ ਪਹੁੰਚ ਰਹੇ ਹਨ। ਇਸ ਗੱਲ ਦਾ ਖੁਲਾਸਾ ਖੁਦ ਰਾਜਾ ਵੜਿੰਗ ਨੇ ਆਪਣੇ ਫੇਸਬੁਕ ਪੇਜ 'ਤੇ ਕੀਤਾ ਹੈ। ਦਰਅਸਲ ਪ੍ਰਿਅੰਕਾ ਗਾਂਧੀ ਵਲੋਂ ਰਾਜਾ ਵੜਿੰਗ ਦੇ ਹੱਕ ਵਿਚ ਅੱਜ (ਮੰਗਲਵਾਰ ਨੂੰ) ਰੈਲੀ ਕੀਤੀ ਜਾ ਰਹੀ ਹੈ। ਵੜਿੰਗ ਮੁਤਾਬਕ ਇਸ ਰੈਲੀ ਵਿਚ ਪ੍ਰਿਅੰਕਾ ਗਾਂਧੀ ਦੇ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਪਹੁੰਚ ਰਹੇ ਹਨ। ਸੂਤਰਾਂ ਮੁਤਾਬਕ ਪ੍ਰਿਅੰਕਾ ਗਾਂਧੀ ਨਾਲ ਪਹਿਲਾਂ ਹੈਲੀਕਾਪਟਰ ਰਾਹੀਂ ਨਵਜੋਤ ਸਿੱਧੂ ਬਠਿੰਡਾ ਪਹੁੰਚਣਗੇ ਅਤੇ ਉਥੇ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਗੁਰਦਾਸਪੁਰ ਦੀ ਰਵਾਨਾ ਹੋਣਗੇ। ਜਿਥੇ ਉਹ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿਚ ਪ੍ਰਚਾਰ ਕਰਨਗੇ। 
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਵੀ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੱਧੂ ਖਰਾਬ ਗਲੇ ਕਾਰਨ ਅਗਲੇ ਦੋ ਦਿਨਾਂ ਤਕ ਚੋਣ ਪ੍ਰਚਾਰ ਨਹੀਂ ਕਰ ਸਕਣਗੇ। ਖਬਰਾਂ ਇਹ ਵੀ ਸਨ ਪੰਜਾਬ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਢੁਕਵੀਂ ਥਾਂ ਨਾ ਮਿਲਣ ਕਾਰਨ ਵੀ ਸਿੱਧੂ ਨਾਰਾਜ਼ ਸਨ।


author

Gurminder Singh

Content Editor

Related News