ਮੋਰਿੰਡਾ ਪਹੁੰਚੇ ਨਵਜੋਤ ਸਿੱਧੂ ਬੋਲੇ, 'ਕਿਸਾਨ ਮੋਰਚਾ ਕਿਸੇ ਤੀਰਥ ਨਾਲੋਂ ਘੱਟ ਨਹੀਂ, ਬੁਲਾਉਣ ਤਾਂ ਜਾਵਾਂਗਾ ਨੰਗੇ ਪੈਰ

Saturday, Jul 24, 2021 - 01:25 PM (IST)

ਮੋਰਿੰਡਾ ਪਹੁੰਚੇ ਨਵਜੋਤ ਸਿੱਧੂ ਬੋਲੇ, 'ਕਿਸਾਨ ਮੋਰਚਾ ਕਿਸੇ ਤੀਰਥ ਨਾਲੋਂ ਘੱਟ ਨਹੀਂ, ਬੁਲਾਉਣ ਤਾਂ ਜਾਵਾਂਗਾ ਨੰਗੇ ਪੈਰ

ਮੋਰਿੰਡਾ— ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਸ੍ਰੀ ਚਮਕੌਰ ਸਾਹਿਬ ਦੇ ਮੋਰਿੰਡਾ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਪਹੁੰਚੇ। ਇਥੇ ਉਨ੍ਹਾਂ ਦਾ ਢੋਲ ਨਾਲ ਸੁਆਗਤ ਕੀਤਾ ਗਿਆ। ਸਿੱਧੂ ਦੇ ਦੌਰੇ ਨੂੰ ਵੇਖਦੇ ਹੋਏ ਭਾਰੀ ਗਿਣਤੀ ’ਚ ਪੁਲਸ ਫ਼ੋਰਸ ਦੀ ਤਾਇਨਾਤੀ ਕੀਤੀ ਗਈ ਹੈ। 

PunjabKesari

ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨ ਮੋਰਚਾ ਮੇਰੇ ਲਈ ਕਿਸੇ ਤੀਰਥ ਨਾਲੋਂ ਘੱਟ ਨਹੀਂ ਹੈ ਅਤੇ ਕਿਸਾਨ ਅੰਦੋਲਨ ’ਚ ਸ਼ਾਮਲ ਬਜ਼ੁਰਗ ਮੇਰੇ ਮਾਂ-ਬਾਪ ਦੇ ਸਮਾਨ ਹਨ। ਇਸ ਮੌਕੇ ਨਵਜੋਤ ਸਿੱਧੂ ਨੇ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਲਈ ਉਹ ਨੰਗੇ ਪੈਰੀਂ ਜਾਣਗੇ। ਮੈਂ ਪਿਛਲੇ ਇਕ ਸਾਲ ਤੋਂ ਇਸ ਕਿਸਾਨ ਮੋਰਚੇ ਨੂੰ ਪਵਿੱਤਰ ਕਹਿੰਦਾ ਆਇਆ ਹੈ ਕਿਉਂਕਿ ਇਹ ਕਿਸਾਨ ਮੋਰਚਾ ਸੰਵਿਧਾਨ ਦੀ ਆਵਾਜ਼ ਨੂੰ ਬੁਲੰਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟ ਰਹੀ ਉਪਜ ਅਤੇ ਘੱਟ ਰਹੀ ਆਮਦਨ ਕਿਸਾਨਾਂ ਨੂੰ ਇਹ ਅੰਦੋਲਨ ਕਰਨ ਲਈ ਮਜਬੂਰ ਕਰ ਰਹੀ ਹੈ। ਸਭ ਦੀ ਇੱਛਾ ਹੈ ਕਿ ਇਹ ਜਿਹੜੀ ਸਮਾਜਿਕ ਮੂਵਮੈਂਟ ਹੈ ਇਹ ਆਰਥਿਕ ਤਾਕਤ ’ਚ ਬਦਲੇ ਅਤੇ ਕਿਸਾਨਾਂ ਨੂੰ ਇੱਜ਼ਤ ਦੀ ਰੋਟੀ ਮਿਲੇ।

ਇਹ ਵੀ ਪੜ੍ਹੋ: ਜਲੰਧਰ: ਸਚਿਨ ਜੈਨ ਕਤਲ ਮਾਮਲੇ 'ਚ ਸਾਹਮਣੇ ਆਈ CCTV ਫੁਟੇਜ, ਹੋਏ ਕਈ ਅਹਿਮ ਖੁਲਾਸੇ

PunjabKesari

ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡੀ ਪੱਗ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲੇ ਇਨਸਾਨ ਸਨ, ਜਿਨ੍ਹਾਂ ਨੇ ਆਪਣੇ ਘਰ ’ਚ ਕਿਸਾਨਾਂ ਦੇ ਹੱਕਾਂ ਲਈ ਕਾਲਾ ਝੰਡਾ ਲਗਾਇਆ ਸੀ। ਹਰ ਥਾਂ ’ਤੇ ਅੱਗੇ ਹੋ ਕੇ ਅਤੇ ਪਾਰਟੀਆਂ ਤੋਂ ਉੱਪਰ ਉੱਠ ਕੇ ਕਿਸਾਨ ਅੰਦੋਲਨ ’ਚ ਹਿੱਸਾ ਲਿਆ ਹੈ, ਕਿਉਂਕਿ ਉਹ ਇਸ ਕਿਸਾਨ ਅੰਦੋਲਨ ਦੀ ਅਹਿਮੀਅਤ ਨੂੰ ਜਾਣਦੇ ਹਨ। ਇਸ ਅੰਦੋਲਨ ਦਾ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸਾਨ ਅੰਦੋਲਨ ਲਈ ਬੁਲਾਇਆ ਜਾਵੇਗਾ, ਉਹ ਨੰਗੇ ਪੈਰੀਂ ਜਾਣਗੇ ਅਤੇ ਉਨ੍ਹਾਂ ਤੋਂ ਕਿਸਾਨ ਮੋਰਚੇ ਸਬੰਧੀ ਸਟੇਟ ਲਈ ਸੁਝਾਅ ਮੰਗੇ ਜਾਣਗੇ। 

ਇਹ ਵੀ ਪੜ੍ਹੋ: ਸਿੱਧੂ ਦੀ ਪ੍ਰਧਾਨਗੀ ਤੋਂ ਬਾਅਦ ਹਰੀਸ਼ ਰਾਵਤ ਹੁਣ ਜਾਣਗੇ ਉਤਰਾਖੰਡ, ਪੰਜਾਬ ’ਚ ਬਣੇਗਾ ਨਵਾਂ ਮੁਖੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

shivani attri

Content Editor

Related News