ਨਰਾਤਿਆਂ ਦੇ ਸ਼ੁੱਭ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪੁੱਜੇ ਨਵਜੋਤ ਸਿੰਘ ਸਿੱਧੂ
Sunday, Oct 10, 2021 - 07:21 PM (IST)
ਜਲੰਧਰ/ਜੰਮੂ-ਕਸ਼ਮੀਰ— ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਰਾਤਿਆਂ ਦੇ ਸ਼ੁੱਭ ਮੌਕੇ ’ਤੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਨਤਮਸਤਕ ਹੋਏ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਦੇ ਨਾਲ ਆਪਣੇ ਪਰਿਵਾਰ ਸਮੇਤ ਕੈਬਨਿਟ ਮੰਤਰੀ ਵਿਜੇਇੰਦਰ ਕੁਮਾਰ ਸਿੰਗਲਾ ਅਤੇ ਰਾਜ ਕੁਮਾਰ ਚੱਬੇਵਾਲ ਵੀ ਨਜ਼ਰ ਆਏ।
ਨਰਾਤਿਆਂ ਮੌਕੇ ਨਵਜੋਤ ਸਿੰਘ ਸਿੱਧੂ ਨੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ’ਚ ਸੀਸ ਝੁਕਾ ਕੇ ਜਿੱਥੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ, ਉਥੇ ਹੀ ਉਨ੍ਹਾਂ ਨੇ ਸਾਰਿਆਂ ਦੇ ਭਲੇ ਦੀ ਕਾਮਨਾ ਵੀ ਕੀਤੀ। ਸਿੱਧੂ ਨੇ ਟਵਿੱਟਰ ਅਤੇ ਫੇਸਬੁੱਕ ’ਤੇ ਤਸਵੀਰਾਂ ਸਾਂਝੀਆਂ ਕਰਕੇ ਲਿਖਿਆ ਕਿ ਨਰਾਤਿਆਂ ਵਿਚ ਆਦਿ-ਅਨਾਦਿ ਮਾਤਾ ਦੇ ਦਰਸ਼ਨ ਜੀਵਨ ਨੂੰ ਊਰਜਾਮਈ ਬਣਾ ਦਿੰਦੇ ਨੇ... ਰੂਹ ਤੋਂ ਗਰਦ ਝਾਤ ਇਨਸਾਨੀ ਜੀਵਨ ਰੌਸ਼ਨ ਕਰ ਦਿੰਦੇ ਹਨ...ਮਾਤਾ ਵੈਸ਼ਨੋ ਦੇਵੀ ਦੇ ਚਰਨਾਂ ’ਚ ਸੀਸ ਝੁਕਾ ਕੇ ਆਸ਼ੀਰਵਾਦ ਲੈਣ ਦਾ ਸੁਭਾਗ।
ਇਹ ਵੀ ਪੜ੍ਹੋ: ਦਿੱਲੀ ਧਰਨੇ ਤੋਂ ਪਰਤ ਰਹੇ ਨੌਜਵਾਨ ਨੂੰ ਟਰੇਨ 'ਚ ਮੌਤ ਨੇ ਪਾਇਆ ਘੇਰਾ, ਚਾਚੇ ਦੀਆਂ ਅੱਖਾਂ ਸਾਹਮਣੇ ਤੋੜਿਆ ਦਮ
ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪੁੱਤਰ ਦੇ ਵਿਆਹ ਦਾ ਆਨੰਦ ਮਾਣ ਰਹੇ ਹਨ, ਉਥੇ ਹੀ ਨਵਜੋਤ ਸਿੰਘ ਸਿੱਧੂ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਨਤਮਸਤਕ ਹੋਣ ਪੁੱਜੇ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਮੋਹਾਲੀ ’ਚ ਹੋਇਆ ਹੈ। ਇਸ ਵਿਆਹ ਸਮਾਗਮ ਦੌਰਾਨ ਨਵਜੋਤ ਸਿੰਘੂ ਨਹੀਂ ਪਹੁੰਚੇ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵਿਆਹ ’ਚ ਕਿਤੇ ਵੀ ਨਜ਼ਰ ਨਹੀਂ ਆਏ।
ਇਹ ਵੀ ਪੜ੍ਹੋ: ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ 'ਜਲੰਧਰ', ਲੋਕ ਹੋ ਰਹੇ ਬੀਮਾਰੀਆਂ ਦੇ ਸ਼ਿਕਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ