ਨਵਜੋਤ ਸਿੰਘ ਸਿੱਧੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਏ ਰਵਾਨਾ, ਦਿਸਿਆ ‘ਸ਼ਾਇਰਾਨਾ’ ਅੰਦਾਜ਼

Saturday, Nov 20, 2021 - 01:02 PM (IST)

ਡੇਰਾ ਬਾਬਾ ਨਾਨਕ( ਰਾਹੁਲ) - ਡੇਰਾ ਬਾਬਾ ਨਾਨਕ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਪਣੇ ਕਾਫ਼ਲੇ ਸਮੇਤ ਡੇਰਾ ਬਾਬਾ ਨਾਨਕ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦਾ ਸ਼ਾਇਰਾਨਾ ਅੰਦਾਜ਼ ਇਕ ਵਾਰ ਫਿਰ ਤੋਂ ਵੇਖਣ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਆ ਕੇ ਤੁਹਾਡੇ ਨਾਲ ਵਿਚਾਰਾਂ ਸਾਂਝੀਆਂ ਕਰਾਂਗਾ। 

ਇਹ ਵੀ ਪੜ੍ਹੋ: ਤਿੰਨ ਖੇਤੀ ਕਾਨੂੰਨ ਰੱਦ ਹੋਣ 'ਤੇ ਜਾਣੋ ਪੰਜਾਬ 'ਚ ਕਿਸ ਨੂੰ ਹੋਵੇਗਾ ਕਿੰਨਾ ਫ਼ਾਇਦਾ

PunjabKesari

ਸਾਇਰਾਨਾ ਅੰਦਾਜ਼ ’ਚ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁਰਸ਼ਦ ਆਪਣੇ ਦੇ ਦਰ ’ਤੇ ਮੰਗਣ ਆਇਆਂ ਇਹੋ ਮੁਰਾਦ, ਸਾਡੀ ਝੋਲੀ ਪਾ ਸਾਈਆਂ ਅਮਨ ਤੇ ਇਤਹਾਦ, ਜਿਊਣ ਸਭ ਮਾਵਾਂ ਦੇ ਬੱਚੜੇ, ਬਾਪੂਆਂ ਦੇ ਦਿਲਸ਼ਾਦ, ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਦੀ ਬਾਬੇ ਨਾਨਕ ਦੀ ਵਿਚਾਰ ਧਾਰਾ ਸਦਾ ਰਹੇ ਆਬਾਦ, ਜ਼ਿੰਦਾਬਾਦ, ਜ਼ਿੰਦਾਬਾਦ, ਜ਼ਿੰਦਾਬਾਦ। ਇਥੇ ਦੱਸ ਦੇਈਏ ਕਿ ਅੱਜ ਨਵਜੋਤ ਸਿੰਘ ਸਿੱਧੂ ਸਮੇਤ ਕਰੀਬ 15 ਕਾਂਗਰਸੀ ਆਗੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਇਨ੍ਹਾਂ ’ਚ ਕੁਲਬੀਰ ਸਿੰਘ ਜ਼ੀਰਾ, ਅਰੁਣਾ ਚੌਧਰੀ, ਹਰਮਿੰਦਰ ਸਿੰਘ ਗਿੱਲ, ਉੱਪ ਮੁੱਖ ਮੰਤਰੀ ਓ.ਪੀ. ਸੋਨੀ, ਸੰਗਤ ਸਿੰਘ ਗਿਲਜ਼ੀਆਂ, ਰਾਜਾ ਵੜਿੰਗ, ਹਰੀਸ਼ ਚੌਧਰੀ, ਕੁਲਜੀਤ ਸਿੰਘ ਨਾਗਰਾ, ਪਰਗਟ ਸਿੰਘ, ਪਵਨ ਗੋਇਲ, ਨਵਦੀਪ ਸਿੰਘ ਗਿੱਲ, ਰਾਜਿੰਦਰ ਸਿੰਘ, ਅਮਿਤ ਵਿੱਜ, ਮੇਜਰ ਸਿੰਘ ਸ਼ਾਮਲ ਹਨ। 

PunjabKesari

ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕੈਬਨਿਟ ਮੰਤਰੀਆਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਸੀ। ਹਾਲਾਂਕਿ ਇਸ ਦੌਰਾਨ ਸਿੱਧੂ ਜਥੇ ’ਚ ਸ਼ਾਮਲ ਨਹੀਂ ਹੋ ਸਕੇ ਸਨ। ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਸਨ। 

ਇਹ ਵੀ ਪੜ੍ਹੋ: ਤਿੰਨ ਖੇਤੀ ਕਾਨੂੰਨਾਂ ਨੂੰ ਬਾਰੀਕੀ ਨਾਲ ਜਾਣੋ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਵਾਪਸ ਲੈਣ ਦਾ ਲਿਆ ਫ਼ੈਸਲਾ

PunjabKesari

ਸਿੱਧੂ ਨੇ ਵੀਰਵਾਰ ਨੂੰ ਇਕ ਵੀਡੀਓ ਵੀ ਸ਼ੇਅਰ ਕੀਤੀ ਸੀ, ਜਿਸ ’ਚ ਉਨ੍ਹਾਂ ਨੇ ਆਪਣੀ ਪਾਕਿਸਤਾਨ ਫੇਰੀ ਨੂੰ ਯਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਧਾਰਮਿਕ ਸਥਾਨ ਦੇ ਦਰਸ਼ਨ ਵੀ ਕੀਤੇ। ਸਿੱਧੂ ਨੇ ਵੀਡੀਓ ’ਚ ਆਪਣੀ ਪਾਕਿਸਤਾਨ ਫੇਰੀ ਦੌਰਾਨ ਕਈ ਥਾਵਾਂ ਦਾ ਜ਼ਿਕਰ ਵੀ ਕੀਤਾ ਹੈ। ਸਿੱਧੂ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਦਾ ਉਨ੍ਹਾਂ ਨੇ ਨਾਂ ‘ਕਰਤਾਰਪੁਰ ਸਟੋਰੀ’ ਰੱਖਿਆ ਹੈ। 

ਇਹ ਵੀ ਪੜ੍ਹੋ: CM ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ‘ਥੀਮ ਪਾਰਕ’ ਦਾ ਉਦਘਾਟਨ, ਕਿਹਾ-ਅੱਜ ਸੁਫ਼ਨਾ ਹੋਇਆ ਪੂਰਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News