ਨਵਜੋਤ ਸਿੱਧੂ ਵੱਲੋਂ ਇਮਰਾਨ ਖ਼ਾਨ ਨੂੰ ‘ਵੱਡਾ ਭਰਾ’ ਕਹਿਣ ’ਤੇ ਛਿੜਿਆ ਨਵਾਂ ਵਿਵਾਦ, ਭਾਜਪਾ ਨੇ ਸਾਧੇ ਨਿਸ਼ਾਨੇ
Saturday, Nov 20, 2021 - 04:39 PM (IST)
ਡੇਰਾ ਬਾਬਾ ਨਾਨਕ (ਵਾਰਤਾ)— ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ‘ਵੱਡਾ ਭਰਾ’ ਦੱਸ ਕੇ ਇਕ ਵਾਰ ਫਿਰ ਤੋਂ ਵਿਵਾਦਾਂ ’ਚ ਘਿਰ ਗਏ ਹਨ। ਪਾਕਿਸਤਾਨ ਦੇ ਪ੍ਰਤੀ ਸਿੱਧੂ ਦੇ ਛਲਕੇ ਇਸ ਪ੍ਰੇਮ ’ਤੇ ਭਾਜਪਾ ਨੇ ਤਿੱਖਾ ਨਿਸ਼ਾਨਾ ਸਾਧਿਆ ਹੈ ਅਤੇ ਇਸ ਨੂੰ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਇਸ਼ਾਰੇ ’ਤੇ ਦਿੱਤਾ ਗਿਆ ਬਿਆਨ ਦੱਸਿਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: 12 ਲੱਖ ਖ਼ਰਚ ਕਰਕੇ ਵਿਦੇਸ਼ ਭੇਜੀ ਮੰਗੇਤਰ ਨੇ ਵਿਖਾਇਆ ਠੇਂਗਾ, ਦੁਖ਼ੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਪਾਰਟੀ ਦੇ ਬੁਲਾਰੇ ਸੰਬਿਤ ਪਾਤਰਾ ਨੇ ਨਵੀਂ ਦਿੱਲੀ ’ਚ ਮੀਡੀਆ ਨੂੰ ਸੰਬੋਧਨ ਕਰਦੇ ਰਾਹੁਲ ਅਤੇ ਪਿ੍ਰਯੰਕਾ ਗਾਂਧੀ ’ਤੇ ਨਿਸ਼ਾਨਾ ਸਾਧਦੇ ਕਿਹਾ ਕਿ ਜਿਸ ਦਾ ਡਰ ਸੀ, ਉਹੀ ਹੋਇਆ। ਉਨ੍ਹਾਂ ਕਿਹਾ ਕਿ ਸਿੱਧੂ ਦਾ ਇਹ ਬਿਆਨ ਕਰੋੜਾਂ ਭਾਰਤੀਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਆਪਣੇ ਬਿਆਨ ’ਚ ਕਿਹਾ ਹੈ ਕਿ ਇਮਰਾਨ ਖ਼ਾਨ ਮੇਰੇ ਵੱਡੇ ਭਰਾ ਵਰਗੇ ਹਨ। ਉਹ ਇਮਰਾਨ ਖ਼ਾਨ ਅਤੇ ਪਾਕਿਸਤਾਨ ਦੇ ਹੱਕ ਵਿਚ ਬਿਆਨ ਦਿੰਦੇ ਹਨ। ਸਿੱਧੂ ਪਾਕਿਸਤਾਨ ਨਾਲ ਰਿਸ਼ਤਾ ਵੱਡੇ ਭਰਾ ਤੱਕ ਲੈ ਆਏ ਹਨ, ਉਹ ਪਾਕਿਸਤਾਨ ਦਾ ਗੁਣਗਾਣ ਪਹਿਲਾਂ ਵੀ ਕਰਦੇ ਆਏ ਹਨ।
ਇਹ ਵੀ ਪੜ੍ਹੋ:ਦੋਸਤ ਦੇ ਵਿਆਹ ਲਈ ਦੁਬਈ ਤੋਂ ਆਏ 3 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪਲਾਂ 'ਚ ਵਿਛ ਗਏ ਸੱਥਰ
ਭਾਜਪਾ ਬੁਲਾਰੇ ਨੇ ਕਿਹਾ ਕਿ ਪਹਿਲਾਂ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਅਤੇ ਮਣੀਸ਼ੰਕਰ ਅੱਯਰ ਵੀ ਆਪਣੇ ਬਿਆਨ ’ਚ ਹਿੰਦੂ ਭਾਈਚਾਰੇ ਨੂੰ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰ ਚੁੱਕੇ ਹਨ। ਇਸੇ ਦਰਮਿਆਨ ਸਿੱਧੂ ਦਾ ਬਿਆਨ ਇੰਝ ਹੀ ਨਹੀਂ ਆਇਆ ਹੈ, ਇਹ ਇਕ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਸਵਾਲ ਚੁੱਕਦੇ ਹੋਏ ਕਿਹਾ ਕਿ ਕੀ ਕਾਂਗਰਸੀ ਆਗੂ ਪਿ੍ਰਯੰਕਾ ਗਾਂਧੀ ਵੀ ਇਮਰਾਨ ਨੂੰ ਆਪਣਾ ਵੱਡਾ ਭਰਾ ਮੰਨਦੀ ਹੈ? ਪਾਤਰਾ ਨੇ ਕਿਹਾ ਕਿ ਪੰਜਾਬ ਇਕ ਸੰਵੇਦਨਸ਼ੀਲ ਸਰਹੱਦੀ ਸੂਬਾ ਹੈ। ਘੁਸਪੈਠ ਦੀ ਕੋਸ਼ਿਸ਼ ਜੰਮੂ-ਕਸ਼ਮੀਰ ਅਤੇ ਪੰਜਾਬ ਵਰਗੇ ਸੂਬਿਆਂ ’ਚ ਜਾਰੀ ਰਹਿੰਦੀ ਹੈ। ਪਾਕਿਸਤਾਨ ਹਮੇਸ਼ਾ ਘੁਸਪੈਠ ਦੀ ਕੋਸ਼ਿਸ਼ ’ਚ ਲੱਗਾ ਰਹਿੰਦਾ ਹੈ। ਸਰਹੱਦੀ ਸੂਬੇ ਦੇ ਆਗੂਆਂ ’ਚ ਰਾਸ਼ਟਰੀ ਪ੍ਰੇਮ ਹੋਣਾ ਚਾਹੀਦਾ ਹੈ। ਉਨ੍ਹਾਂ ’ਚ ਇਹ ਸਮਝ ਹੋਣੀ ਚਾਹੀਦੀ ਹੈ ਕਿ ਹਿੰਦੋਸਤਾਨ ਨੂੰ ਲੈ ਕੇ ਕੀ ਬੋਲਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਪਾਕਿਸਤਾਨ ਜਾ ਕੇ ਉਨ੍ਹਾਂ ਦੇ ਮੁਖੀ ਜਾਵੇਦ ਬਾਜਵਾ ਨਾਲ ਗਲੇ ਮਿਲੇ ਸਨ। ਜਿਸ ਬਾਜਪਾ ਅਤੇ ਪਾਕਿਸਤਾਨ ਨੇ ਭਾਰਤ ਦੀ ਪਿੱਠ ’ਚ ਛੂਰਾ ਮਾਰਿਆ, ਸਿੱਧੂ ਉਨ੍ਹਾਂ ਨਾਲ ਹੀ ਗਲੇ ਮਿਲਦੇ ਹਨ।
ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਏ ਰਵਾਨਾ, ਦਿਸਿਆ ‘ਸ਼ਾਇਰਾਨਾ’ ਅੰਦਾਜ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ