ਦਿੱਲੀ ਵਿਖੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨਾਲ ਕੀਤੀ ਮੁਲਾਕਾਤ

Thursday, Jul 29, 2021 - 11:16 AM (IST)

ਦਿੱਲੀ ਵਿਖੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨਾਲ ਕੀਤੀ ਮੁਲਾਕਾਤ

ਜਲੰਧਰ/ਨਵੀਂ ਦਿੱਲੀ— ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਐਕਸ਼ਨ ਮੂਡ ’ਚ ਆ ਗਏ ਹਨ। ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਵੱਲੋਂ ਸੀਨੀਅਰ ਆਗੂਆਂ ਦੇ ਨਾਲ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਨੇ ਅਸ਼ਵਨੀ ਕੁਮਾਰ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। 

ਇਹ ਵੀ ਪੜ੍ਹੋ:  ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਅੱਜ ਪਹਿਲੀ ਵਾਰ ਪਹੁੰਚਣਗੇ ਜਲੰਧਰ, ਕਾਂਗਰਸੀ ਆਗੂਆਂ ਦੀ ਟਟੋਲਣਗੇ ਨਬਜ਼

ਇਥੇ ਦੱਸਣਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬੀਤੇ ਦਿਨ ਪਹਿਲੀ ਵਾਰ ਹਾਈਕਮਾਨ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦਿੱਲੀ ਵਿਖੇ ਸੀਨੀਅਰ ਆਗੂ ਅੰਬਿਕਾ ਸੋਨੀ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਵਿਖੇ ਕਾਂਗਰਸ ਭਵਨ ’ਚ ਪਹੁੰਚ ਰਹੇ ਹਨ, ਜਿੱਥੇ ਉਹ ਕਾਂਗਰਸੀ ਆਗੂਆਂ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਨਬਜ਼ ਟਟੋਲਣਗੇ। 

ਇਹ ਵੀ ਪੜ੍ਹੋ: ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News