ਨਵਜੋਤ ਸਿੱਧੂ ਦੀ ਕੈਪਟਨ ਨੂੰ ਚਿੱਠੀ, ਕਿਹਾ-ਤਾਜਪੋਸ਼ੀ ਸਮਾਗਮ ’ਚ ਪਹੁੰਚ ਦਿਓ ਆਪਣਾ ਆਸ਼ੀਰਵਾਦ

Thursday, Jul 22, 2021 - 05:39 PM (IST)

ਨਵਜੋਤ ਸਿੱਧੂ ਦੀ ਕੈਪਟਨ ਨੂੰ ਚਿੱਠੀ, ਕਿਹਾ-ਤਾਜਪੋਸ਼ੀ ਸਮਾਗਮ ’ਚ ਪਹੁੰਚ ਦਿਓ ਆਪਣਾ ਆਸ਼ੀਰਵਾਦ

ਜਲੰਧਰ/ਚੰਡੀਗੜ੍ਹ— ਚੰਡੀਗੜ੍ਹ ਵਿਖੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਹੋਣ ਵਾਲੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੀ ਨਜ਼ਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਸਮਾਗਮ ’ਚ ਸ਼ਿਰਕਤ ਕਰਨ ਲਈ ਨਵਜੋਤ ਸਿੰਘ ਸਿੱਧੂ ਨੇ 65 ਵਿਧਾਇਕਾਂ ਦੇ ਦਸਤਖ਼ਤ ਵਾਲੀ ਇਕ ਚਿੱਠੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਹੈ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਬੂਲ ਕੀਤਾ ਹੈ। ਸਿੱਧੂ ਨੇ ਭੇਜੀ ਗਈ ਸੱਦੇ ਦੀ ਚਿੱਠੀ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਸਮਾਗਮ ’ਚ ਸ਼ਿਰਕਤ ਕਰਨ ਦੇ ਨਾਲ-ਨਾਲ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਦੇ ਮੌਕੇ ’ਤੇ ਆਸ਼ੀਰਵਾਦ ਦੇਣ ਦੀ ਗੱਲ ਕਹੀ ਹੈ। 

ਇਹ ਵੀ ਪੜ੍ਹੋ: ਜਲੰਧਰ: ਸਚਿਨ ਜੈਨ ਦੇ ਕਤਲ ਮਾਮਲੇ 'ਚ ਬਦਮਾਸ਼ ਦੀਪਕ ਗ੍ਰਿਫ਼ਤਾਰ, ਕੀਤੇ ਵੱਡੇ ਖ਼ੁਲਾਸੇ

PunjabKesari

ਇਥੇ ਦੱਸ ਦੇਈਏ ਕਿ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ’ਚ ਕਾਂਗਰਸ ਭਵਨ ਵਿਖੇ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਿਹਾ ਸੀ ਕਿ ਜਦੋਂ ਤੱਕ ਨਵਜੋਤ ਸਿੰਘ ਸਿੱਧੂ ਉਨ੍ਹਾਂ ਖ਼ਿਲਾਫ਼ ਕੀਤੇ ਗਏ ਟਵੀਟਾਂ ਨੂੰ ਲੈ ਕੇ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗ ਲੈਂਦੇ ਹਨ, ਉਦੋਂ ਤੱਕ ਉਹ ਨਾ ਤਾਂ ਸਿੱਧੂ ਨੂੰ ਮਿਲਣਗੇ ਅਤੇ ਨਾ ਹੀ ਉਨ੍ਹਾਂ ਨਾਲ ਕੋਈ ਬੈਠਕ ਕਰਨਗੇ। ਦੱਸਣਯੋਗ ਹੈ ਕਿ ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੀਰਵਾਰ ਨੂੰ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਲਈ ਸੱਦਾ ਪੱਤਰ ਦੇਣ ਕੈਪਟਨ ਨੂੰ ਮਿਲਣ ਪੁੱਜੇ ਸਨ। ਮੁਲਾਕਾਤ ਤੋਂ ਬਾਅਦ ਕੁਲਜੀਤ ਨਾਗਰਾ ਨੇ ਕਿਹਾ ਕਿ ਕੈਪਟਨ ਨੇ ਸਿੱਧੂ ਦੇ ਤਾਜਪੋਸ਼ੀ ਸਮਾਰੋਹ 'ਚ ਆਉਣ ਦਾ ਸੱਦਾ ਕਬੂਲ ਕਰ ਲਿਆ ਹੈ।

PunjabKesari

ਇਹ ਵੀ ਪੜ੍ਹੋ: ਭਲਕੇ ਸਜੇਗਾ ਨਵਜੋਤ ਸਿੱਧੂ ਦੇ ਸਿਰ 'ਤੇ ਪ੍ਰਧਾਨਗੀ ਦਾ ਤਾਜ, ਕੈਪਟਨ ਦੇ ਆਉਣ ਜਾਂ ਨਾ ਆਉਣ ਦੀ ਦੁਚਿੱਤੀ ਬਰਕਰਾਰ

ਕੈਪਟਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਤਾਜਪੋਸ਼ੀ ਸਮਾਰੋਹ ਦੌਰਾਨ ਸ਼ਿਰੱਕਤ ਕਰਨਗੇ। ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਪੰਜਾਬ ਭਵਨ 'ਚ ਸਵੇਰੇ ਚਾਹ ਪਾਰਟੀ ਰੱਖੀ ਗਈ ਹੈ। ਇੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ।

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News