ਭਲਕੇ ਹਾਈਕਮਾਨ ਨਾਲ ਬੈਠਕ ਕਰਨ ਤੋਂ ਪਹਿਲਾਂ ਪੰਜਾਬ ਦੇ ਮਸਲਿਆਂ ’ਤੇ ਮੁੜ ਬੋਲੇ ਨਵਜੋਤ ਸਿੱਧੂ (ਵੀਡੀਓ)

10/13/2021 5:05:41 PM

ਚੰਡੀਗੜ੍ਹ (ਬਿਊਰੋ) - ਪੰਜਾਬ ਦੀ ਸਿਆਸਤ ’ਚ ਚਰਚਾ ਦਾ ਵਿਸ਼ਾ ਬਣੇ ਰਹਿਣ ਵਾਲੇ ਨਵਜੋਤ ਸਿੱਧੂ ਭਲਕੇ ਹਾਈਕਮਾਨ ਨਾਲ ਬੈਠਕ ਕਰਨਗੇ। ਬੈਠਕ ਤੋਂ ਪਹਿਲਾ ਨਵਜੋਤ ਸਿੱਧੂ ਨੇ ਪੰਜਾਬ ਦੇ ਵੱਖ-ਵੱਖ ਮਸਲਿਆਂ ’ਤੇ ਬੋਲਦੇ ਹੋਏ ਉਨ੍ਹਾਂ ਨੂੰ ਹੱਲ ਕਰਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣੂ ਕਰਵਾਇਆ। ਨਵਜੋਤ ਸਿੰਘ ਸਿੱਧੂ ਨੇ ਕਿਹਾ ਪੰਜਾਬ 'ਚ ਬਹੁ ਕਰੋੜੀ ਡਰੱਗ ਮਾਮਲੇ 'ਚ ਇਨਸਾਫ਼ ਹੋਣਾ ਚਾਹੀਦਾ ਹੈ, ਕਿਉਂਕਿ ਇਹ ਮਾਮਲਾ ਸਾਡੀ ਅਗਲੀ ਪੀੜ੍ਹੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸਲੀ ਮੁੱਦੇ ਦੀ ਗੱਲ ਕੀਤੀ ਜਾਵੇ ਤਾਂ ਅਸਲ ਸੰਘਰਸ਼ ਪੰਜਾਬ ਦੇ ਖਜ਼ਾਨੇ ਦੀ ਲੁੱਟ ਨੂੰ ਰੋਕ ਕੇ ਚੰਦ ਨਿੱਜੀ ਜੇਬਾਂ 'ਚੋਂ ਪੈਸਾ ਕੱਢ ਕੇ ਪੰਜਾਬ ਦੇ ਖਜ਼ਾਨੇ 'ਚ ਪਾਉਣ ਦਾ ਹੈ ਅਤੇ ਮੈਂ ਇਸ ਦੇ ਲਈ ਲੜ ਰਿਹਾ ਹਾਂ। ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਮਾਡਲ ਦਾ ਮਕਸਦ ਪੰਜਾਬ ਦੇ ਖਜ਼ਾਨੇ ਨੂੰ ਭਰਨਾ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’

ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਹਰ ਸਮੱਸਿਆ ਦਾ ਹੱਲ ਪੰਜਾਬ ਦੀ ਆਮਦਨ ਹੈ। ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੀ ਆਮਦਨ ਘੱਟ ਰਹੀ ਹੈ, ਜਿਸ ਕਰਕੇ ਕਰਜ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮਸਲੇ ਸੁਲਝ ਨਹੀਂ ਰਹੇ। ਨਵਜੋਤ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਗਿਰਵੀਂ ਰੱਖਿਆ ਹੋਇਆ ਹੈ ਅਤੇ ਅਸੀਂ ਕਰਜ਼ਾ ਲੈ ਕੇ ਕਰਜ਼ਾ ਵਾਪਸ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਪੰਜਾਬ ਦੀ ਜਨਤਾ ਤੋਂ ਹੀ ਵਸੂਲਿਆ ਜਾ ਰਿਹਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਕੋਈ ਵੀ ਖ਼ਰਚ ਕਰਨ, ਉਨ੍ਹਾਂ ਨੂੰ ਉਸ ਦਾ ਟੈਕਸ ਦੇਣਾ ਪੈਂਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਨਵਜੋਤ ਸਿੱਧੂ ਨੇ ਰੇਤ ਮਾਫ਼ੀਆ ਨੂੰ ਲੈ ਕੇ ਅਕਾਲੀ ਦਲ ਦੀ ਸਰਕਾਰ ’ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਸਭ ਚੀਜ਼ਾਂ ਦੇ ਰੇਟ ਤੈਅ ਹਨ ਤਾਂ ਫਿਰ ਰੇਤੇ ਦਾ ਰੇਟ ਤੈਅ ਕਿਉਂ ਨਹੀਂ ਕੀਤਾ? ਉਨ੍ਹਾਂ ਕਿਹਾ ਕਿ ਪੰਜਾਬ ਦੇ ਨਕਸ਼ੇ ’ਚੋਂ ਮਾਫ਼ੀਆ ਰਾਜ ਖ਼ਤਮ ਕਰਨਾ ਹੈ, ਜਿਸ ਨੂੰ ਨਿਅਤ ਅਤੇ ਨੀਤੀ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਕੇਜਰੀਵਾਲ ਨੂੰ ਲਪੇਟੇ ’ਚ ਲੈਂਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਪੰਜਾਬ ’ਚ ਆਉਂਦੇ ਹਨ ਅਤੇ ਕਈ ਤਰ੍ਹਾਂ ਦੇ ਵਾਅਦੇ ਅਤੇ ਨਵੇਂ ਐਲਾਨ ਕਰਕੇ ਵਾਪਸ ਚਲੇ ਜਾਂਦੇ ਹਨ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

rajwinder kaur

This news is Content Editor rajwinder kaur