ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ''ਤੇ ਜਾਣੋ ਕੀ ਬੋਲੇ ਰਾਜ ਕੁਮਾਰ ਵੇਰਕਾ
Friday, Jul 24, 2020 - 06:15 PM (IST)
ਅੰਮ੍ਰਿਤਸਰ: ਬੀਤੇ ਦਿਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਚਿੱਠੀ ਲਿਖ ਕੇ ਨਾਰਾਜ਼ਗੀ ਜਤਾਈ ਗਈ। ਜਿਸ 'ਚ ਸਿੱਧੂ ਵਲੋਂ ਕਿਹਾ ਗਿਆ ਕਿ ਬੀਤੇ ਇਕ ਸਾਲ ਤੋਂ ਉਨ੍ਹਾਂ ਦੇ ਆਪਣੇ ਹਲਕੇ 'ਚ ਪੰਜਾਬ ਸਰਕਾਰ ਵਲੋਂ ਸ਼ੁਰੂ ਕਰਵਾਏ ਗਏ ਵਿਕਾਸ ਕਾਰਜ ਰੋਕ ਦਿੱਤੇ ਗਏ ਹਨਇਸ ਸਬੰਧੀ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਵਲੋਂ ਵੀ ਪੱਖ ਰੱਖਿਆ ਗਿਆ, ਜਿਸ 'ਚ ਉਨ੍ਹਾਂ ਵਲੋਂ ਕਿਹਾ ਗਿਆ ਨਵਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ ਅਤੇ ਕੋਈ ਵੀ ਐੱਮ.ਐੱਲ.ਏ. ਆਪਣੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਸਕਦਾ ਹੈ ਅਤੇ ਗੰਭੀਰਤਾ ਨਾਲ ਉਸ 'ਤੇ ਵਿਚਾਰ ਕਰੇਗੀ ਤੇ ਨਵਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬੇਰੁਜ਼ਗਾਰੀ ਦੀ ਸਿਖ਼ਰ: ਕਰਜ਼ਦਾਰ ਮਜ਼ਦੂਰ ਨੇ ਮੋਦੀ ਅਤੇ ਕੈਪਟਨ ਤੋਂ ਮੰਗੀ 'ਕਿਡਨੀ' ਵੇਚਣ ਦੀ ਇਜਾਜ਼ਤ (ਵੀਡੀਓ)