ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ ਨਵਜੋਤ ਸਿੱਧੂ, ਪਰਿਵਾਰ ਨਾਲ ਮਿਲ ਕੇ ਕੀਤਾ ਦੁੱਖ਼ ਸਾਂਝਾ

Saturday, Apr 08, 2023 - 04:36 PM (IST)

ਜਲੰਧਰ (ਵੈੱਬ ਡੈਸਕ, ਸੋਨੂੰ)- ਰੋਡਰੇਜ ਮਾਮਲੇ ਵਿਚੋਂ ਜੇਲ੍ਹ ਵਿਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੇ। ਇਥੇ ਉਨ੍ਹਾਂ ਵੱਲੋਂ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਕੀਤਾ ਗਿਆ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਂਦੇ ਹੋਏ ਜਲੰਧਰ ਵਿੱਚ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ।  ਇਥੇ ਦੱਸਣਯੋਗ ਹੈ ਕਿ ਜਦੋਂ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋਈ ਸੀ ਤਾਂ ਉਸ ਸਮੇਂ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚ ਸਨ ਅਤੇ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਨਹੀਂ ਕਰ ਸਕੇ ਸਨ।

PunjabKesari

ਇਹ ਵੀ ਪੜ੍ਹੋ : 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਵਾਂਝੇ ਨੇ ਇਹ ਲੋਕ, ਮਕਾਨ ਮਾਲਕ ਕਰ ਰਹੇ '420'
ਨਵਜੋਤ ਸਿੰਘ ਸਿੱਧੂ ਸਵੇਰੇ ਪਟਿਆਲਾ ਤੋਂ ਰਵਾਨਾ ਹੋਏ ਅਤੇ ਦੁਪਹਿਰ ਇਕ ਵਜੇ ਦੇ ਕਰੀਬ ਜਲੰਧਰ ਪਹੁੰਚੇ। ਜ਼ਿਕਰਯੋਗ ਹੈ ਕਿ ਸਿੱਧੂ ਹਾਲ ਹੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨੂੰ ਮਿਲਣ ਦਿੱਲੀ ਵੀ ਗਏ ਸਨ। ਕਿਆਸ ਲਗਾਏ ਜਾ ਰਹੇ ਹਨ ਕਿ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਜਾਣ ਤੋਂ ਬਾਅਦ ਉਹ ਲੋਕ ਸਭਾ ਜ਼ਿਮਨੀ ਸਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ ਵੀ ਕਰ ਸਕਦੇ ਹਨ।

PunjabKesari

ਇਹ ਵੀ ਪੜ੍ਹੋ :  ਜਲੰਧਰ: ਕਾਂਗਰਸੀ ਆਗੂ ਮੁਲਤਾਨੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸਾਹਮਣੇ ਆਈ ਇਹ ਗੱਲ

ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖ਼ਾਲੀ ਹੋਈ ਸੀ। ਇਸ ਸੀਟ ਲਈ 10 ਮਈ ਨੂੰ ਵੋਟਿੰਗ ਹੋਣੀ ਹੈ। ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। 20 ਅਪ੍ਰੈਲ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ ਹੈ। ਕਾਂਗਰਸ ਪਾਰਟੀ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਹਾਲੇ ਤੱਕ ਉਮੀਦਵਾਰਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਵੈਸਟ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। 

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News