ਵੱਡੀ ਖ਼ਬਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ

Wednesday, Mar 16, 2022 - 10:31 AM (IST)

ਵੱਡੀ ਖ਼ਬਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਵੈੱਬ ਡੈਸਕ) - ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਆਪਣੇ ਅਸਤੀਫ਼ੇ ਦਾ ਜ਼ਿਕਰ ਟਵੀਟ ਕਰਦੇ ਹੋਏ ਕੀਤਾ ਹੈ। ਸੋਨੀਆ ਗਾਂਧੀ ਨੂੰ ਨਵਜੋਤ ਸਿੱਧੂ ਵਲੋਂ ਸਿਰਫ਼ ਇਕ ਲਾਈਨ ਵਿਚ ਹੀ ਆਪਣਾ ਅਸਤੀਫ਼ਾ ਲਿਖ ਕੇ ਭੇਜਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

PunjabKesari

ਦੱਸ ਦੇਈਏ ਕਿ 5 ਸੂਬਿਆਂ ’ਚ ਕਾਂਗਰਸ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਬੀਤੇ ਦਿਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੱਡਾ ਫ਼ੈਸਲਾ ਲਿਆ ਸੀ। ਸੋਨੀਆ ਗਾਂਧੀ ਨੇ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਦੂਜੇ ਪਾਸੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਨਮੋਸ਼ੀ ਵਾਲੀ ਹਾਰ ਪਿੱਛੋਂ ਲਗਾਤਾਰ ਨਵਜੋਤ ਸਿੱਧੂ ਦੀ ਪ੍ਰਧਾਨਗੀ ’ਤੇ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਸਨ।

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ

ਜ਼ਿਕਰਯੋਗ ਹੈ ਕਿ ਅਹੁਦੇ ਤੋਂ ਅਸਤੀਫ਼ੇ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਭਵਿੱਖ ’ਤੇ ਕਈ ਤਰ੍ਹਾਂ ਦੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਕਾਂਗਰਸ ਹਾਈਕਮਾਨ ਨੇ ਬਹੁਤ ਜ਼ਿਆਦਾ ਉਮੀਦਾਂ ਕਰਕੇ ਨਵਜੋਤ ਸਿੱਧੂ ਨੂੰ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਕਮਾਨ ਸੌਂਪੀ ਸੀ, ਜੋ ਅੱਜ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ।

ਪੜ੍ਹੋ ਇਹ ਵੀ ਖ਼ਬਰ - ਪਠਾਨਕੋਟ 'ਚ ਰਿਸ਼ਤੇ ਹੋਏ ਦਾਗਦਾਰ, ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਓਰਾਂ ਨੇ ਲੁੱਟੀ ਭਾਬੀ ਦੀ ਪੱਤ


author

rajwinder kaur

Content Editor

Related News