ਪੰਜਾਬ ਦੀ ਸਿਆਸਤ 'ਚ ਸਿੱਧੂ ਦੀ ਵਾਪਸੀ! ਆਖ਼ ਗਏ ਵੱਡੀ ਗੱਲ

Friday, Nov 22, 2024 - 10:48 AM (IST)

ਅੰਮ੍ਰਿਤਸਰ (ਮਮਤਾ)- ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵੋਜਤ ਸਿੰਘ ਸਿੱਧੂ ਇੰਨੀਂ ਦਿਨੀਂ ਪੰਜਾਬ ਦੀ ਸਿਆਸਤ ਤੋਂ ਦੂਰ ਚੱਲ ਰਹੇ ਹਨ। ਇਸ ਵਿਚਾਲੇ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫ਼ਿਰ ਸੂਬੇ ਦੀ ਸਿਆਸਤ ਵਿਚ ਸਰਗਰਮ ਹੋਣ ਦੇ ਸੰਕੇਤ ਦੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੀ ਜਨਤਾ ਅਤੇ ਸਿਆਸਤ ਤੋਂ ਲੰਮੀ ਦੂਰੀ ਬਣਾ ਕੇ ਰੱਖਣ ਤੋਂ ਬਾਅਦ ਉਨ੍ਹਾਂ ਨੇ ਨਾ ਤਾਂ ਵਜ਼ਾਰਤ ਛੱਡੀ ਹੈ ਅਤੇ ਨਾ ਹੀ ਅੰਮ੍ਰਿਤਸਰ ਛੱਡਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜੇ ਅਜੇ ਵੀ ਨਾ ਸੰਭਲੇ ਤਾਂ...

ਬੀਤੇ ਦਿਨੀਂ ਪ੍ਰੈੱਸ ਕਾਨਫਰੰਸ ਰਾਹੀਂ ਨਵਜੋਤ ਸਿੰਘ ਸਿੱਧੂ ਨੇ ਉਕਤ ਵਿਚਾਰ ਪ੍ਰਗਟ ਕਰਦਿਆਂ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਨਾਲ ਇਕ ਵਾਰ ਫਿਰ ਸਿਆਸਤ ਵਿਚ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਪ੍ਰੈੱਸ ਕਾਨਫਰੰਸ ਵਿਚ ਉਨ੍ਹਾਂ ਦੀ ਪਤਨੀ ਨਵਜੋਤ ਕੌਰ, ਬੇਟੀ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਕੈਂਸਰ ਤੋਂ ਪੂਰੀ ਤਰ੍ਹਾਂ ਮੁਕਤ ਹੋ ਕੇ ਬੇਹੱਦ ਸਿਹਤਮੰਦ ਨਜ਼ਰ ਆ ਰਹੀ ਨਵਜੋਤ ਕੌਰ ਬਾਰੇ ਗੱਲ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਐਲੋਪੈਥੀ ਦਾ ਸਾਰਾ ਇਲਾਜ ਕਰਵਾਇਆ ਪਰ ਨਾਲ ਹੀ ਆਯੁਰਵੈਦ ਵਿਚ ਵਿਸ਼ਵਾਸ ਵੀ ਬਣਾਈ ਰੱਖਿਆ।

ਇਹ ਖ਼ਬਰ ਵੀ ਪੜ੍ਹੋ - ਘਰੇਲੂ LPG ਖਪਤਕਾਰਾਂ ਲਈ ਜ਼ਰੂਰੀ ਖ਼ਬਰ, ਵੱਧ ਸਕਦੀਆਂ ਨੇ ਮੁਸ਼ਕਲਾਂ

ਉਨ੍ਹਾਂ ਦੱਸਿਆ ਕਿ ਇਲਾਜ ਭਾਰਤ ਵਿਚ ਹੋਇਆ ਅਤੇ ਇਕ ਸਰਕਾਰੀ ਹਸਪਤਾਲ ਵਿਚ ਹੋਇਆ ਹੈ। ਇਸ ਲਈ ਮੈਂ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਜੇਕਰ ਕੈਂਸਰ ਨੂੰ ਪਹਿਲੀ ਸਟੇਜ ’ਤੇ ਹੀ ਫੜ ਲਿਆ ਜਾਵੇ ਤਾਂ ਇਸ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਸ ਦੀ ਪਤਨੀ ਹੁਣ ਪੂਰੀ ਤਰ੍ਹਾਂ ਕੈਂਸਰ ਦੀ ਲੜਾਈ ਜਿੱਤ ਚੁੱਕੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News