ਚੰਡੀਗੜ੍ਹ ਦੇ ਮੁੱਦੇ ’ਤੇ ਨਵਜੋਤ ਸਿੰਘ ਸਿੱਧੂ ਦਾ ਧਮਾਕੇਦਾਰ ਟਵੀਟ

Monday, Apr 04, 2022 - 06:44 PM (IST)

ਜਲੰਧਰ (ਵੈੱਬ ਡੈਸਕ)- ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਧਮਾਕੇਦਾਰ ਟਵੀਟ ਕੀਤਾ ਹੈ। ਇਸ ਮੁੱਦੇ ’ਤੇ ਜਿੱਥੇ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਵੀ ਸ਼ਬਦੀ ਜੰਗ ਜਾਰੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ। ਸ਼ੋਅਰੋ ਸ਼ਾਅਰੀ ’ਚ ਅੱਗੇ ਲਿਖਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਹੀਂ ਪੇ ਨਿਗਾਹੇਂ ਕਹੀਂ ਪੇ ਨਿਸ਼ਾਨਾ.... ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ’ਤੇ ਨਿਸ਼ਾਨਾ ਹੈ। 

ਇਹ ਵੀ ਪੜ੍ਹੋ: ਜਲੰਧਰ: ਅਜਿਹੀ ਹਾਲਤ 'ਚ ਮਿਲੀ ਕੁੜੀ ਕਿ ਵੇਖ ਉੱਡੇ ਹੋਸ਼, ਪਰਿਵਾਰ ਨੇ ਲਾਇਆ ਜਬਰ-ਜ਼ਿਨਾਹ ਦਾ ਇਲਜ਼ਾਮ

PunjabKesari

ਜਾਣੋ ਕੀ ਹੈ ਪੂਰਾ ਮਾਮਲਾ 
ਇਥੇ ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਟਕਰਾਅ ਚੱਲ ਰਿਹਾ ਹੈ। ਇਸ ਦੀ ਸ਼ੁਰੂਆਤ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਨਾਲ ਹੋਈ ਹੈ। ਜਿਸ ਤੋਂ ਬਾਅਦ ਇਕ ਅਪ੍ਰੈਲ ਨੂੰ ਪੰਜਾਬ ਦੀ ‘ਆਪ’ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਚੰਡੀਗੜ੍ਹ ’ਤੇ ਮਤਾ ਵੀ ਪਾਸ ਕਰ ਦਿੱਤਾ। ਇਸ ਸਭ ਦਰਮਿਆਨ ਹਰਿਆਣਾ ਸਰਕਾਰ ਨੇ ਵੀ ਕੈਬਨਿਟ ਮੀਟਿੰਗ ਕੀਤੀ ਅਤੇ ਕੱਲ੍ਹ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਜਿਸ ਵਿਚ ਚੰਡੀਗੜ੍ਹ ਹੀ ਨਹੀਂ ਸਗੋਂ ਸਤਲੁਜ-ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਅਤੇ ਹਿੰਦੀ ਭਾਸ਼ੀ ਇਲਾਕੇ ਹਰਿਆਣਾ ਨੂੰ ਦੇਣ ਦਾ ਪ੍ਰਸਤਾਅ ਪਾਸ ਹੋ ਸਕਦਾ ਹੈ।

ਇਹ ਵੀ ਪੜ੍ਹੋ:  ਗੋਰੀ ਮੇਮ ਨੇ ਪੱਟਿਆ ਪੰਜਾਬੀ ਮੁੰਡਾ, ਫੇਸਬੁੱਕ 'ਤੇ ਹੋਈ ਦੋਸਤੀ ਇੰਝ ਵਿਆਹ ਤੱਕ ਪੁੱਜੀ, ਅਮਰੀਕਾ ਤੋਂ ਆ ਕੇ ਲਈਆਂ ਲਾਵਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News