ਨਵਜੋਤ ਸਿੱਧੂ ਦੀ ਘਰਵਾਲੀ ਹਸਪਤਾਲ ’ਚ ਦਾਖ਼ਲ, ਅੱਜ ਹੋਵੇਗਾ ਆਪ੍ਰੇਸ਼ਨ

Tuesday, Apr 12, 2022 - 11:17 AM (IST)

ਨਵਜੋਤ ਸਿੱਧੂ ਦੀ ਘਰਵਾਲੀ ਹਸਪਤਾਲ ’ਚ ਦਾਖ਼ਲ, ਅੱਜ ਹੋਵੇਗਾ ਆਪ੍ਰੇਸ਼ਨ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਘਰਵਾਲੀ ਨਵਜੋਤ ਕੌਰ ਸਿੱਧੂ ਦੀ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ’ਚ ਦਾਖਲ ਹਨ। ਸਿੱਧੂ ਨੇ ਇਸ ਬਾਬਤ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਕੇ ਦੱਸਿਆ, ਮੇਰੀ ਘਰਵਾਲੀ ਪਿਛਲੇ 2 ਦਿਨਾਂ ਤੋਂ ਬੀਮਾਰ ਸੀ।  ਇਲਾਜ ਲਈ ਉਹ ਫੋਰਟਿਸ ਹਸਪਤਾਲ ’ਚ ਹਨ ਅਤੇ ਉਨ੍ਹਾਂ ਦਾ ਅੱਜ ਆਪ੍ਰੇਸ਼ਨ ਹੈ। ਸਿੱਧੂ ਨੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਹਾਲਾਂਕਿ ਸਿੱਧੂ ਨੇ ਇਹ ਨਹੀਂ ਦੱਸਿਆ ਕਿ ਨਵਜੋਤ ਕੌਰ ਦਾ ਕਿਸ ਬੀਮਾਰੀ ਦਾ ਇਲਾਜ ਚੱਲ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਵੀ ਲਗਾਤਰ ਸੁਰਖੀਆਂ ’ਚ ਬਣੇ ਹੋਏ ਹਨ। ਬੀਤੇ ਦਿਨੀਂ ਨਵਜੋਤ ਸਿੱਧੂ ਭਾਸ਼ਣ ਦੇ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕ ਮੈਨੂੰ ਵੀ ਗਾਲ੍ਹਾਂ ਕੱਢਦੇ ਹਨ ਪਰ ਮੈਂ ਉਨ੍ਹਾਂ ਲੋਕਾਂ ਖ਼ਿਲਾਫ਼ ਕੁਝ ਨਹੀਂ ਬੋਲਿਆ, ਜਿਨ੍ਹਾਂ ਨੇ ਕਾਂਗਰਸ ਖ਼ਿਲਾਫ਼ ਕੰਮ ਕੀਤਾ, ਮੈਂ ਅੱਜ ਉਨ੍ਹਾਂ ਦਾ ਨਾਮ ਨਹੀਂ ਲਵਾਂਗਾ। ਜਿਵੇਂ ਹੀ ਨਵਜੋਤ ਸਿੱਧੂ ਨੇ ਇਹ ਗੱਲ ਕਹੀ ਤਾਂ ਤੁਰੰਤ ਹੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਨਵਜੋਤ ਸਿੱਧੂ ਉਨ੍ਹਾਂ ਲੋਕਾਂ ਦਾ ਨਾਂ ਲੈ ਲਵੇ। ਨਵਜੋਤ ਸਿੱਧੂ ਉਨ੍ਹਾਂ ਲੋਕਾਂ ਦਾ ਨਾਂ ਕਿਉਂ ਨਹੀਂ ਲੈ ਰਹੇ। ਬੱਸ ਇਸ ਗੱਲ ਨੂੰ ਲੈ ਕੇ ਆਪਸ 'ਚ ਬਹਿਸ ਸ਼ੁਰੂ ਹੋ ਗਈ ਸੀ।  ਯੂਥ ਕਾਂਗਰਸ ਦੇ ਆਗੂਆਂ ਨੇ ਬਰਿੰਦਰ ਢਿਲੋਂ ਖ਼ਿਲਾਫ਼ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਮਸਲੇ ਸਬੰਧੀ ਜਵਾਬ ਤਲਬੀ ਕੀਤੀ ਜਾਵੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News