ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ

Sunday, Sep 22, 2024 - 07:14 PM (IST)

ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ

ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਨਵਜੋਤ ਕੌਰ ਨਾਲ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਕੈਂਸਰ ਨਾਲ ਜੰਗ ਲੜ ਰਹੇ ਡਾ. ਨਵਜੋਤ ਕੌਰ ਹੁਣ ਠੀਕ ਹਨ, ਇਸ ਦਾ ਅੰਦਾਜ਼ਾ ਸਿੱਧੂ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ਜ਼ਰੀਏ ਲਾਗਇਆ ਜਾ ਸਕਦਾ ਹੈ। ਸੋਸ਼ਲ ਮੀਡੀਆ 'ਤੇ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਲਿਖਿਆ ਕਿ ਇਹ ਕਿਹੋ ਜਿਹਾ ਬਦਲਾਅ ? 6 ਮਹੀਨੇ ਪਹਿਲਾਂ ਅਤੇ ਅੱਜ...ਉਥੇ ਹੀ ਇਸ ਪੋਸਟ ਦੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਪ੍ਰਸ਼ੰਸਕਾਂ ਨੇ ਲਿਖਿਆ, 'ਵਾਹਿਗੁਰੂ ਤੇਰਾ ਸ਼ੁਕਰ ਹੈ।'

PunjabKesari

ਜ਼ਿਕਰਯੋਗ ਹੈ ਕਿ ਕੈਂਸਰ ਦੇ ਖ਼ਿਲਾਫ਼ ਜੰਗ ਲੜ ਰਹੀ ਡਾ. ਨਵਜੋਤ ਕੌਰ ਦਾ ਨਵਜੋਤ ਸਿੰਘ ਸਿੱਧੂ ਨੇ ਪੂਰਾ ਸਾਥ ਹੈ। ਨਵਜੋਤ ਸਿੱਧੂ ਨੇ ਹਰ ਕੀਮੋਥੈਰੇਪੀ ਡਾ. ਨਵਜੋਤ ਕੌਰ ਦਾ ਹੱਥ ਫੜ ਕੇ ਪੂਰੀ ਕਰਵਾਈ। ਉਨ੍ਹਾਂ ਨੇ ਖ਼ੁਦ ਆਪਣੇ ਹੱਥਾਂ ਨਾਲ ਖਾਣਾ ਖੁਆਇਆ ਅਤੇ ਕੀਮੋਥੈਰੇਪੀ ਕਰਨ ਵਾਲੀ ਟੀਮ ਦਾ ਖ਼ੁਦ ਧੰਨਵਾਦ ਕੀਤਾ। ਇਸ ਔਖੇ ਸਮੇਂ ਵਿਚ ਨਵਜੋਤ ਸਿੰਘ ਸਿੱਧੂ ਰਾਜਨੀਤੀ ਤੋਂ ਵੀ ਦੂਰ ਰਹੇ। ਉਨ੍ਹਾਂ ਨੇ ਪੂਰਾ ਸਮਾਂ ਆਪਣੇ ਪਰਿਵਾਰ ਨੂੰ ਦਿੱਤਾ। ਹਰ ਕੀਮੋਥੈਰੇਪੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਕਦੇ ਅਧਿਆਤਮਕ ਟਰਿਪ 'ਤੇ ਲੈ ਕੇ ਜਾਂਦੇ ਸਨ। ਜ਼ਿਆਦਾਤਰ ਟਰਿੱਪ ਉਨ੍ਹਾਂ ਨੇ ਆਪਣੇ ਬੱਚਿਆਂ ਨਾਲ ਵੀ ਕੀਤੇ। 

ਇਹ ਵੀ ਪੜ੍ਹੋ-  ਜਲੰਧਰ 'ਚ ਅਮੋਨੀਆ ਗੈਸ ਲੀਕ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News