ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

05/17/2018 6:19:37 PM

ਨਵੀਂ ਦਿੱਲੀ— ਰੋਡਰੇਜ਼ ਮਾਮਲੇ ਵਿਚੋਂ ਬਰੀ ਹੋਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਹਾਈਕਮਾਨ ਨਾਲ ਸੰਪਰਕ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੇ ਦਿਨੀਂ ਸਭ ਤੋਂ ਪਹਿਲਾਂ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਅੱਜ ਉਨ੍ਹਾਂ ਨੇ ਸੋਨੀਆ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਤੋਂ ਇਲਾਵਾ ਨਵੀਂ ਦਿੱਲੀ ਪਹੁੰਚ ਕੇ ਸਿੱਧੂ ਨੇ ਪਾਰਟੀ ਹਾਈਕਮਾਨ ਦੇ ਹੋਰ ਪ੍ਰਮੁੱਖ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਹੈ। ਸੋਨੀਆ ਤੇ ਪ੍ਰਿਯੰਕਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਖੀ ਘੜੀ ਵਿਚ ਉਨ੍ਹਾਂ ਨੇ ਸਾਥ ਦਿੱਤਾ ਹੈ। 
ਬਰੀ ਹੋਣ ਤੋਂ ਬਾਅਦ ਸਿੱਧੂ ਨਵੇਂ ਜੋਸ਼ ਵਿਚ ਹਨ ਤੇ ਜ਼ਿਕਰਯੋਗ ਗੱਲ ਇਹ ਹੈ ਕਿ ਹੁਣ ਉਨ੍ਹਾਂ ਨਾਲ ਪੰਜਾਬ ਮੰਤਰੀ ਮੰਡਲ ਵਿਸਥਾਰ 'ਚ ਨਜ਼ਰ-ਅੰਦਾਜ਼ ਹੋਏ ਪਾਰਟੀ 'ਚ ਅਸੰਤੁਸ਼ਟ ਕਈ ਕਾਂਗਰਸੀ ਵਿਧਾਇਕਾਂ ਨੇ ਵੀ ਤਾਲਮੇਲ ਵਧਾਉਣਾ ਸ਼ੁਰੂ ਕੀਤਾ ਹੈ। ਫੈਸਲਾ ਆਉਣ ਤੋਂ ਪਹਿਲਾਂ ਸਿੱਧੂ ਤੋਂ ਜੋ ਆਗੂ ਦੂਰੀ ਬਣਾ ਰਹੇ ਸਨ, ਉਹ ਹੁਣ ਬਦਲੀਆਂ ਸਥਿਤੀਆਂ 'ਚ ਸਿੱਧੂ ਦੇ ਨੇੜੇ ਹੋ ਰਹੇ ਹਨ। ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਪਹੁੰਚੇ ਕੁੱਝ ਅਸੰਤੁਸ਼ਟ ਵਿਧਾਇਕਾਂ ਵਲੋਂ ਵੀ ਸਿੱਧੂ ਨਾਲ ਮੁਲਾਕਾਤ ਕੀਤੀ ਗਈ ਹੈ। ਇਹ ਚਰਚਾ ਹੈ ਕਿ ਹੁਣ ਨਾਰਾਜ਼ ਵਿਧਾਇਕ ਸਿੱਧੂ ਦੇ ਦੁਆਲੇ ਇਕੱਠੇ ਹੋਣਗੇ।

PunjabKesari

ਜ਼ਿਕਰਯੋਗ ਹੈ ਕਿ ਸਿੱਧੂ ਬੁੱਧਵਾਰ ਨੂੰ ਰਾਹੁਲ ਗਾਂਧੀ ਨਾਲ ਮਿਲੇ ਸਨ। ਰਾਹੁਲ ਗਾਂਧੀ ਨੇ ਪੰਜਾਬੀਆਂ ਲਈ 100 ਕਰੋੜ ਦਾ ਬਜਟ ਪਾਸ ਕੀਤਾ ਹੈ।

Related News