Breaking: ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ''ਕ੍ਰਿਕਟ'' ''ਚ ਵਾਪਸੀ! IPL ''ਚ ਕਰਨਗੇ ਕਮੈਂਟਰੀ

03/19/2024 6:33:17 PM

ਚੰਡੀਗੜ੍ਹ (ਵੈੱਬ ਡੈਸਕ): ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੰਬੇ ਸਮੇਂ ਤੋਂ ਕਮੈਂਟਰੀ ਅਤੇ ਟੀ.ਵੀ. ਸ਼ੋਅਜ਼ ਤੋਂ ਦੂਰ ਨਵਜੋਤ ਸਿੰਘ ਸਿੱਧੂ ਇਕ ਵਾਰ ਫ਼ਿਰ ਕ੍ਰਿਕਟ ਕਮੈਂਟਰੀ ਵਿਚ ਵਾਪਸੀ ਕਰਨ ਜਾ ਰਹੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਈ.ਪੀ.ਐੱਲ. ਤੋਂ ਕਮੈਂਟਰੀ ਵਿਚ ਵਾਪਸੀ ਕਰਨ ਜਾ ਰਹੇ ਹਨ। ਦੱਸ ਦਈਏ ਕਿ ਉਹ ਕੁਝ ਦਿਨ ਪਹਿਲਾਂ ਹੀ ਲੋਕ ਸਭਾ ਚੋਣਾਂ ਲੜਣ ਤੋਂ ਇਨਕਾਰ ਕਰ ਚੁੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਸੀਟ ਤੋਂ ਇਸ ਕੇਂਦਰੀ ਮੰਤਰੀ 'ਤੇ ਦਾਅ ਖੇਡ ਸਕਦੀ ਹੈ ਭਾਜਪਾ, ਚੋਣ ਮੈਦਾਨ 'ਚ ਉਤਾਰਨ ਦੀ ਤਿਆਰੀ

ਨਵਜੋਤ ਸਿੰਘ ਸਿੱਧੂ ਨੇ ਆਪ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ, ਸਟਾਰ ਸਪੋਰਟਸ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਟਵੀਟ ਕੀਤਾ ਗਿਆ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ 22 ਮਾਰਚ ਨੂੰ ਸ਼ਾਮ 6.30 ਵਜੇ ਤੋਂ ਆਈ.ਪੀ.ਐੱਲ. ਕਮੈਂਟਰੀ ਲਈ ਜੁੜਣਗੇ। ਨਵਜੋਤ ਸਿੰਘ ਸਿੱਧੂ ਨੇ ਇਸ ਪੋਸਟ ਨੂੰ ਰਿਪੋਸਟ ਕੀਤਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

Anmol Tagra

This news is Content Editor Anmol Tagra