ਭਲਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

Sunday, Apr 02, 2023 - 08:28 AM (IST)

ਭਲਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

ਜਲੰਧਰ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਆਪਣੀ ਸਜ਼ਾ ਪੂਰੀ ਕਰ ਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਨਿਕਲ ਕੇ ਉਨ੍ਹਾਂ ਐਲਾਨ ਕੀਤਾ ਕਿ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ। ਜਾਣਕਾਰੀ ਮੁਤਾਬਕ ਉਹ 3 ਅਪ੍ਰੈਲ ਯਾਨੀ ਸੋਮਵਾਰ ਨੂੰ ਪੰਜਾਬੀ ਗਾਇਕ ਦੀ ਮਾਨਸਾ ਸਥਿਤ ਹਵੇਲੀ ਜਾਣਗੇ ਤੇ ਉਸ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦਾ ਪੰਜਾਬ 'ਚ ਕਤਲ, UP ਵਿਚ ਪੁਲਸ ਮੁਕਾਬਲੇ 'ਚ ਕਾਤਲ ਹੋਇਆ ਢੇਰ

ਸ਼ਨੀਵਾਰ ਸ਼ਾਮ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਤੇ ਪੰਜਾਬ ਦੇ ਲਾਅ ਐਂਡ ਆਰਡਰ ਬਾਰੇ ਖੁੱਲ੍ਹ ਕੇ ਗੱਲ ਕਰਨਗੇ। ਜੇਕਰ ਸਿੱਧੂ ਮੂਸੇਵਾਲਾ ਵਰਗੀ ਸ਼ਖਸੀਅਤ ਦਾ ਕਤਲ ਹੋ ਸਕਦਾ ਹੈ ਤੇ ਉਸ ਦੇ ਕਾਤਲ ਫੜੇ ਨਹੀਂ ਜਾ ਸਕਦੇ, ਤਾਂ ਅਜਿਹੀ ਸਰਕਾਰ ਤੋਂ ਹੋਰ ਕੀ ਆਸ ਰੱਖੀ ਜਾ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - WhatsApp ਨੇ 28 ਦਿਨਾਂ 'ਚ 45 ਲੱਖ ਭਾਰਤੀ ਖ਼ਾਤਿਆਂ 'ਤੇ ਲਾਈ ਪਾਬੰਦੀ, ਦੱਸੀ ਗਈ ਇਹ ਵਜ੍ਹਾ

ਮੂਸੇਵਾਲਾ ਨੇ ਨਵਜੋਤ ਸਿੱਧੂ ਦੀ ਮੌਜੂਦਗੀ 'ਚ ਫੜਿਆ ਸੀ ਕਾਂਗਰਸ ਦਾ ਪੱਲਾ

PunjabKesari

ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਕਾਂਗਰਸ ਦਾ ਪੱਲਾ ਫੜਿਆ ਸੀ। ਉਨ੍ਹਾਂ ਦੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਿਚ ਨਵਜੋਤ ਸਿੰਘ ਸਿੱਧੂ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਰਹੀ ਹੈ। ਸਿੱਧੂ ਮੂਸੇਵਾਲਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਹੀ ਪਾਰਟੀ ਵਿਚ ਸ਼ਾਮਲ ਹੋਏ ਸਨ ਤੇ ਮਾਨਸਾ ਤੋਂ ਵਿਧਾਇਕ ਲਈ ਚੋਣ ਵੀ ਲੜੀ ਸੀ, ਪਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਖ਼ਬਰ ਵੀ ਪੜ੍ਹੋ - IPL 2023: ਡੇਵਿਡ ਵਾਰਨਰ ਦਾ ਅਰਧ ਸੈਂਕੜਾ ਗਿਆ ਬੇਕਾਰ, ਮਾਰਕ ਵੁੱਡ ਦੇ 'ਪੰਜੇ' ਨੇ ਹਰਾਈ ਦਿੱਲੀ

ਪਿਛਲੇ ਸਾਲ ਹੋਇਆ ਸੀ ਮੂਸੇਵਾਲਾ ਦਾ ਕਤਲ

PunjabKesari

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਆਪਣੇ ਦੋਸਤ ਅਤੇ ਚਚੇਰੇ ਭਰਾ ਨਾਲ ਮਾਨਸਾ ਦੇ ਪਿੰਡ ਜਵਾਹਰਕੇ ਜਾ ਰਿਹਾ ਸੀ ਜਦੋਂ 6 ਦੋਸ਼ੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਸਾਹਮਣੇ ਤੋਂ ਰੋਕ ਲਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇਸ ਘਟਨਾ ਦੀ ਜ਼ਿੰਮੇਵਾਰੀ ਕੈਨੇਡਾ ਸਥਿਤ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਲਈ ਸੀ। ਉੱਧਰ, ਨਵਜੋਤ ਸਿੰਘ ਸਿੱਧੂ ਨੂੰ ਇਸ ਤੋਂ ਕੁੱਝ ਦਿਨ ਪਹਿਲਾਂ ਹੀ ਜੇਲ੍ਹ ਹੋਈ ਸੀ। ਹੁਣ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅੱਜ ਉਹ ਮੂਸੇਵਾਲਾ ਦੇ ਘਰ ਜਾ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News