'ਨਵਜੋਤ ਸਿੱਧੂ' ਦਾ ਟਵਿੱਟਰ ਰਾਹੀਂ ਇਕ ਹੋਰ ਵੱਡਾ ਵਾਰ, ਇਸ ਵਾਰ ਪੁੱਛਿਆ ਇਹ ਸਵਾਲ

Thursday, May 13, 2021 - 01:21 PM (IST)

'ਨਵਜੋਤ ਸਿੱਧੂ' ਦਾ ਟਵਿੱਟਰ ਰਾਹੀਂ ਇਕ ਹੋਰ ਵੱਡਾ ਵਾਰ, ਇਸ ਵਾਰ ਪੁੱਛਿਆ ਇਹ ਸਵਾਲ

ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵਿੱਟਰ ਰਾਹੀਂ ਕਾਂਗਰਸ ਸਰਕਾਰ ਖ਼ਿਲਾਫ਼ ਇਕ ਹੋਰ ਵੱਡਾ ਵਾਰ ਕੀਤਾ ਹੈ। ਵੀਰਵਾਰ ਨੂੰ ਨਵਜੋਤ ਸਿੱਧੂ ਨੇ ਬੇਅਦਬੀ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ। ਨਵਜੋਤ ਸਿੱਧੂ ਨੇ ਲਿਖਿਆ ਕਿ ਕਾਂਗਰਸ ਸਰਕਾਰ ਬੇਅਦਬੀ ਮਾਮਲਿਆਂ ਸਬੰਧੀ ਲੋਕਾਂ ਨੂੰ ਭਟਕਾਉਣਾ ਬੰਦ ਕਰੇ ਅਤੇ ਸਿੱਧਾ ਮੁੱਦੇ 'ਤੇ ਆਵੇ।

ਇਹ ਵੀ ਪੜ੍ਹੋ : ਥਾਣੇਦਾਰ ਵੱਲੋਂ ਵਿਧਵਾ ਜਨਾਨੀ ਨਾਲ ਜਬਰ-ਜ਼ਿਨਾਹ ਮਾਮਲੇ 'ਚ ਜ਼ਬਰਦਸਤ ਮੋੜ, ਤੇਜ਼ਧਾਰ ਹਥਿਆਰ ਨਾਲ ਵੱਢੀਆਂ ਨਾੜਾਂ

PunjabKesari

ਨਵਜੋਤ ਸਿੱਧੂ ਨੇ ਲਿਖਿਆ ਕਿ ਕੱਲ੍ਹ, ਅੱਜ ਅਤੇ ਆਉਣ ਵਾਲੇ ਕੱਲ੍ਹ ਉਨ੍ਹਾਂ ਦੀ ਆਤਮਾ ਗੁਰੂ ਸਾਹਿਬ ਦੇ ਇਨਸਾਫ਼ ਦੀ ਮੰਗ ਕਰਦੀ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਕਰਦੀ ਹੀ ਰਹੇਗੀ। ਨਵਜੋਤ ਸਿੱਧੂ ਨੇ ਲਿਖਿਆ ਕਿ ਬੇਅਦਬੀ ਮਾਮਲਿਆਂ ਦੇ ਇਨਸਾਫ਼ ਦੀ ਮੰਗ ਪਾਰਟੀਆਂ ਤੋਂ ਉੱਪਰ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਪਾਰਟੀ ਦੇ ਮੈਂਬਰਾਂ ਦੇ ਮੋਢੇ 'ਤੇ ਰੱਖ ਕੇ ਬੰਦੂਕ ਚਲਾਉਣੀ ਬੰਦ ਕਰ ਦਿਓ।

ਇਹ ਵੀ ਪੜ੍ਹੋ : NRI ਪਰਿਵਾਰ ਨੇ ਵਿਆਹੁਤਾ 'ਤੇ ਢਾਹੇ ਤਸ਼ੱਦਦ, ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਂਦਾ ਸੀ ਦਿਓਰ

ਨਵਜੋਤ ਸਿੱਧੂ ਨੇ ਕਿਹਾ ਕਿ ਤੁਸੀਂ ਸਿੱਧੇ ਤੌਰ 'ਤੇ ਬੇਅਦਬੀ ਮਾਮਲਿਆਂ ਦੇ ਜ਼ਿੰਮੇਵਾਰ ਹੋ ਅਤੇ ਜਵਾਬਦੇਹ ਹੋ। ਉਨ੍ਹਾਂ ਅਖ਼ੀਰ 'ਚ ਸਵਾਲ ਪੁੱਛਦਿਆਂ ਲਿਖਿਆ ਕਿ ਗੁਰੂ ਸਾਹਿਬ ਦੀ ਸੱਚੀ ਕਚਿਹਰੀ 'ਚ ਤੁਹਾਨੂੰ ਕੌਣ ਬਚਾਵੇਗਾ? ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਇਸ ਸਮੇ ਸੀਤ ਜੰਗ ਚੱਲ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਗਏ 82 ਵੈਂਟੀਲੇਟਰਾਂ 'ਚੋਂ 71 ਨਿਕਲੇ ਖ਼ਰਾਬ

ਨਵਜੋਤ ਸਿੱਧੂ ਟਵਿੱਟਰ ਨੂੰ ਹਥਿਆਰ ਬਣਾ ਕੇ ਲਗਾਤਾਰ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧ ਰਹੇ ਹਨ। ਉੱਥੇ ਹੀ ਪੰਜਾਬ ਕਾਂਗਰਸ ਅੰਦਰ ਵੀ ਇਸ ਮੁੱਦੇ ਨੂੰ ਲੈ ਕੇ ਘਮਾਸਾਨ ਛਿੜਿਆ ਹੋਇਆ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News