ਬੇਅਦਬੀ ਦੇ ਮੁੱਦੇ ’ਤੇ ਸਿੱਧੂ ਨੇ ਟਵੀਟ ਕਰਕੇ ਮੁੜ ਘੇਰਿਆ ਕੈਪਟਨ, ਪਾਰਟੀ ਦੇ ਵਿਧਾਇਕਾਂ ਨੂੰ ਕੀਤੀ ਇਹ ਅਪੀਲ

Thursday, May 20, 2021 - 07:26 PM (IST)

ਬੇਅਦਬੀ ਦੇ ਮੁੱਦੇ ’ਤੇ ਸਿੱਧੂ ਨੇ ਟਵੀਟ ਕਰਕੇ ਮੁੜ ਘੇਰਿਆ ਕੈਪਟਨ, ਪਾਰਟੀ ਦੇ ਵਿਧਾਇਕਾਂ ਨੂੰ ਕੀਤੀ ਇਹ ਅਪੀਲ

ਜਲੰਧਰ/ਚੰਡੀਗੜ੍ਹ— ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਟਵਿੱਟਰ ਜ਼ਰੀਏ ਬੇਅਦਬੀ ਦੇ ਮੁੱਦੇ ’ਤੇ ਕਾਂਗਰਸ ਸਰਕਾਰ ਖ਼ਿਲਾਫ਼ ਗਰਜੇ ਹਨ। ਇਸ ਦੌਰਾਨ ਉਨ੍ਹਾਂ ਮੁੜ ਤੋਂ ਬੇਅਦਬੀ ਦਾ ਇਨਸਾਫ਼ ਮੰਗਣ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਵਿਧਾਇਕਾਂ ਨੂੰ ਹਾਈਕਮਾਂਡ ਤੱਕ ਜਾਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਲ 2019 ’ਚ ਮੈਂ ਪੰਜਾਬ ’ਚ ਚੋਣ ਮੁਹਿੰਮ ਦਾ ਆਰੰਭ ਅਤੇ ਅੰਤ ਇੱਕੋ ਮੰਗ ਨਾਲ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਹੋਵੇ। ਮੁਲਜ਼ਮਾਂ ਨੂੰ ਸਜ਼ਾ ਮਿਲੇ ਅਤੇ ਉਨ੍ਹਾਂ ਨੂੰ ਬਚਾਉਣ ਵਾਲਿਆਂ ਨੂੰ ਵੀ ਸਜ਼ਾ ਦਿੱਤੀ ਜਾਵੇ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਸਾਡੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਦਿੱਲੀ ਜਾ ਕੇ ਮਾਣਯੋਗ ਹਾਈਕਮਾਂਡ ਨੂੰ ਸੱਚ ਲਾਜ਼ਮੀ ਦੱਸਣਾ ਚਾਹੀਦਾ ਹੈ, ਜੋ ਮੈਂ ਲਗਾਤਾਰ ਦੱਸਦਾ ਆ ਰਿਹਾ ਹੈ। 

ਇਹ ਵੀ ਪੜ੍ਹੋ:  ਕਪੂਰਥਲਾ ’ਚ ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਬਾਥਰੂਮ ਦੀ ਛੱਤ ’ਤੇ ਲਿਫ਼ਾਫ਼ੇ ’ਚ ਪਾ ਕੇ ਸੁੱਟੀ ਨਵਜਨਮੀ ਬੱਚੀ

PunjabKesari

ਇਸ ਦੇ ਨਾਲ ਹੀ ਉਨ੍ਹਾਂ ਨੇ ਟਵਿੱਟਰ ’ਤੇ 2019 ’ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਮੁਹਿੰਮ ਦੀ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਬੇਅਦਬੀ ਦੇ ਮੁੱਦੇ ਦੇ ਇਨਸਾਫ਼ ਦੀ ਗੱਲ ਕਰ ਰਹੇ ਹਨ ਅਤੇ ਕਹਿ ਰਹੇ ਹਨ, ਨਵਜੋਤ ਸਿੰਘ ਸਿੱਧੂ ਆਪਣੀ ਜ਼ਿੰਦਗੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਨਾ ਦਿਵਾ ਸਕਿਆ ਤਾਂ ਉਨ੍ਹਾਂ ਦੀ ਰੂਹ ਸਦਾ ਲਈ ਭਟਕਦੀ ਰਹੇਗੀ। ਇਸ ਦੇ ਨਾਲ ਹੀ ਉਹ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਜੇ ਗੁਰੂ ਸਾਹਿਬ ਜੀ ਦਾ ਸਨਮਾਨ ਨਾ ਰੱਖ ਸਕਿਆ ਤਾਂ ਉਹ ਰਾਜਨੀਤੀ ਛੱਡ ਦੇਣਗੇ। ਸਿੱਧੂ ਨੂੰ ਬਦਲੇ ’ਚ ਕੁਝ ਵੀ ਨਹੀਂ ਚਾਹੀਦਾ।

ਇਹ ਵੀ ਪੜ੍ਹੋ:  ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਭਿਆਨਕ ਰੂਪ: 19 ਦਿਨਾਂ ’ਚ 26 ਨੌਜਵਾਨਾਂ ਦੀ ਗਈ ਜਾਨ

ਜ਼ਿਕਰਯੋਗ ਹੈ ਕਿ ਪੰਜਾਬ ਦੀ ਵਜ਼ਾਰਤ ਵਿਚੋਂ ਬਾਹਰ ਹੋ ਚੁੱਕੇ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ ਜ਼ਰੀਏ ਆਪਣੀ ਭਡ਼ਾਸ ਲਗਾਤਾਰ ਕੱਢਦੇ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਬੇਅਦਬੀ ਮਾਮਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਬਿਜਲੀ ਖ਼ਰੀਦ ਸਮਝੌਤੇ 'ਤੇ ਕੋਈ ਵ੍ਹਾਈਟ ਪੇਪਰ ਜਾਰੀ ਨਹੀਂ ਕੀਤਾ ਗਿਆ। ਮਾਫ਼ੀਆ ਰਾਜ 'ਤੇ ਕੋਈ ਲਗਾਮ ਨਹੀਂ ਕੱਸੀ ਗਈ ਅਤੇ ਕੈਪਟਨ ਸਰਕਾਰ ਸਿਰਫ ਬਾਦਲਾਂ ਅਤੇ ਮਜੀਠੀਏ ਨੂੰ ਬਚਾਉਣ ਲਈ ਆਪਣੇ ਸਾਥੀਆਂ 'ਤੇ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ:  ਜਲੰਧਰ ਵਿਖੇ ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, ਗਠਿਤ ਕੀਤੀ SIT

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News