ਕੀ ਮੰਨ ਗਏ ਨਵਜੋਤ ਸਿੰਘ ਸਿੱਧੂ? ਮੁੱਖ ਮੰਤਰੀ ਚੰਨੀ ਨਾਲ ਅੱਜ ਕਰਨਗੇ ਮੁਲਾਕਾਤ

09/30/2021 2:56:01 PM

ਜਲੰਧਰ/ਚੰਡੀਗੜ੍ਹ— ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਖ਼ੁਦ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ।

PunjabKesari

ਸਿੱਧੂ ਨੇ ਟਵੀਟ ਕਰਦੇ ਲਿਖਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਲਈ ਸੱਦਿਆ ਹੈ ਅਤੇ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ’ਚ ਮੁੱਖ ਮੰਤਰੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਕਿਸੇ ਵੀ ਵਿਚਾਰ-ਵਟਾਂਦਰੇ ਲਈ ਤਿਆਰ ਹਾਂ ਅਤੇ ਆਪਣੀ ਗੱਲ ਚੰਡੀਗੜ੍ਹ ’ਚ ਰੱਖਾਂਗਾ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਰਵੀਨ ਠੁਕਰਾਲ ਸਣੇ ਕੈਪਟਨ ਦੇ ਇਨ੍ਹਾਂ ਨਜ਼ਦੀਕੀਆਂ ਦੀ ਸਕਿਓਰਿਟੀ ਲਈ ਵਾਪਸ

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਮੁੜ ਕਾਂਗਰਸ ’ਚ ਭੂਚਾਲ ਲਿਆ ਦਿੱਤਾ ਹੈ। ਸਿੱਧੂ ਨੇ ਆਪਣਾ ਅਸਤੀਫ਼ਾ ਸਿੱਧਾ ਸੋਨੀਆ ਗਾਂਧੀ ਨੂੰ ਭੇਜਿਆ ਹੈ, ਜਿਸ ਨੂੰ ਹਾਈਕਮਾਨ ਵੱਲੋਂ ਨਾ ਮਨਜ਼ੂਰ ਕੀਤਾ ਗਿਆ ਹੈ। ਉਸੇ ਦਿਨ ਤੋਂ ਹੀ ਕੈਬਨਿਟ ਮੰਤਰੀਆਂ ਸਮੇਤ ਕਈ ਸੀਨੀਅਰ ਆਗੂਆਂ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਬੀਤੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਸਿੱਧੂ ਨਾਲ ਫੋਨ ’ਤੇ ਗੱਲਬਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਚੰਨੀ ਨੇ ਕਿਹਾ ਸੀ ਕਿ ਜਲਦ ਮੁਲਾਕਾਤ ਕਰਕੇ ਮਸਲੇ ਨੂੰ ਸੁਲਝਾ ਲਿਆ ਜਾਵੇਗਾ ਅਤੇ ਸਿੱਧੂ ਨੇ ਵੀ 2 ਦਿਨ ਦਾ ਇੰਤਜ਼ਾਰ ਕਰਨ ਦੀ ਗੱਲ ਕਹੀ ਸੀ। 

ਇਹ ਵੀ ਪੜ੍ਹੋ :  ਸਿੱਧੂ ਖ਼ਿਲਾਫ਼ ਕਾਂਗਰਸ 'ਚ ਉੱਠਣ ਲੱਗੀ ਬਗਾਵਤ, ਕੌਮੀ ਬੁਲਾਰੇ ਉਦਿਤ ਰਾਜ ਨੇ ਚੁੱਕੇ ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News