ਨਵਰਾਤਿਆਂ 'ਚ ਮਾਂ ਚਿੰਤਪੂਰਨੀ ਸਣੇ ਹਿਮਾਚਲ ਵਿਖੇ ਧਾਰਮਿਕ ਸਥਾਨਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ

Wednesday, Oct 06, 2021 - 05:29 PM (IST)

ਨਵਰਾਤਿਆਂ 'ਚ ਮਾਂ ਚਿੰਤਪੂਰਨੀ ਸਣੇ ਹਿਮਾਚਲ ਵਿਖੇ ਧਾਰਮਿਕ ਸਥਾਨਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ

ਰੋਪੜ (ਸੱਜਣ ਸੈਣੀ)- ਨਵਰਾਤਰਿਆਂ ਦੇ ਨਾਲ ਜੁੜੀ ਸਮੇਂ ਦੀ ਵੱਡੀ ਬੁਰੀ ਖ਼ਬਰ ਉਨ੍ਹਾਂ ਸ਼ਰਧਾਲੂਆਂ ਲਈ ਹੈ, ਜੋ ਨਵਰਾਤਰਿਆਂ ਦੇ ਵਿਚ ਹਿਮਾਚਲ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਜਾਣ ਦੀਆਂ ਤਿਆਰੀਆਂ ਕਰ ਰਹੇ ਹਨ। ਹਿਮਾਚਲ ਸਰਕਾਰ ਦੇ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਸਿਰਫ਼ ਉਨ੍ਹਾਂ ਸ਼ਰਧਾਲੂਆਂ ਨੂੰ ਹਿਮਾਚਲ ਦੇ ਵਿੱਚ ਐਂਟਰੀ ਮਿਲੇਗੀ, ਜਿਨ੍ਹਾਂ ਸ਼ਰਧਾਲੂਆਂ ਦੇ ਕੋਰੋਨਾ ਦੀਆਂ ਦੋਵੇਂ ਵੈਕਸੀਨ ਲੱਗੀਆਂ ਹੋਣਗੀਆਂ ਜਾਂ 72 ਘੰਟਿਆਂ ਦੇ ਵਿਚਕਾਰ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਾ ਪ੍ਰਮਾਣ ਪੱਤਰ ਹੋਵੇਗਾ। ਇਸ ਤੋਂ ਇਲਾਵਾ ਕਿਸੇ ਵੀ ਸ਼ਰਧਾਲੂ ਨੂੰ ਹਿਮਾਚਲ ਦੇ ਵਿਚ ਐਂਟਰੀ ਨਹੀਂ ਮਿਲੇਗੀ। 

PunjabKesari

ਦੱਸ ਦੇਈਏ ਕਿ 7 ਅਕਤੂਬਰ ਤੋਂ 14 ਅਕਤੂਬਰ ਤੱਕ ਮਾਤਾ ਚਿੰਤਪੂਰਨੀ ਅਤੇ ਹੋਰ ਧਾਰਮਿਕ ਸਥਾਨਾਂ 'ਤੇ ਨਵਰਾਤਰਿਆਂ ਦੇ ਸਾਲਾਨਾ ਜੋੜ ਮੇਲੇ ਸ਼ੁਰੂ ਹੋ ਰਹੇ ਹਨ, ਜਿਸ ਨੂੰ ਲੈ ਕੇ ਹਰ ਸਾਲ ਦੇਸ਼ ਭਰ ਤੋਂ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਹਿਮਾਚਲ ਦੇ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਨਵਰਾਤਰਿਆਂ ਦੇ ਵਿਚ ਮਾਤਾ ਦੇ ਦਰਸ਼ਨਾਂ ਲਈ ਪਹੁੰਚਦੇ ਹਨ ਪਰ ਹਿਮਾਚਲ ਸਰਕਾਰ ਦੇ ਇਸ ਆਦੇਸ਼ ਤੋਂ ਬਾਅਦ ਹੁਣ ਉਹ ਸ਼ਰਧਾਲੂ ਮਾਤਾ ਚਿੰਤਪੂਰਨੀ ਨੈਣਾਂ ਦੇਵੀ ਜਵਾਲਾ ਜੀ ਆਦਿ ਵਿਖੇ ਨਵਰਾਤਰਿਆਂ 'ਤੇ ਦਰਸ਼ਨ ਨਹੀਂ ਕਰ ਸਕਣਗੇ, ਜਿਨ੍ਹਾਂ ਨੇ  ਹਾਲੇ ਤਕ ਕੋਰੋਨਾ ਦੀਆਂ ਦੋਨੋਂ ਵੈਕਸੀਨ ਨਹੀਂ ਲਗਵਾਈਆਂ।

PunjabKesari

ਜੇਕਰ ਉਹ ਸ਼ਰਧਾਲੂ ਫਿਰ ਵੀ ਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ, ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ। ਇਸ ਤੋਂ ਇਲਾਵਾ ਹੋਰ ਕੀ ਕੁਝ ਜਾਣਕਾਰੀ ਕੀ ਤਿਆਰੀਆਂ ਨੇ ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ, ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਨੇ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਹਿਮਾਚਲ ਸਰਕਾਰ ਵੱਲੋਂ ਕੋਰੋਨਾ ਨੂੰ ਵੇਖਦੇ ਹੋਏ ਲੋਕਾਂ ਦੇ ਬਚਾਅ ਲਈ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ, ਸੋ ਲੋੜ ਹੈ ਸਾਨੂੰ ਵੀ ਇਸ ਕੋਰੋਨਾ ਤੋਂ ਬਚਣ ਦੇ ਲਈ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਦੀ। 

ਇਹ ਵੀ ਪੜ੍ਹੋ : ਧਰੀ ਧਰਾਈ ਰਹਿ ਗਈ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਲਾਨਿੰਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News