ਨਵਰੀਤ ਨੂੰ ਇਨਸਾਫ਼ ਦਿਵਾਉਣ ਲਈ ਇਕੱਠੇ ਹੋਏ ਖਹਿਰਾ ਤੇ ਢੀਂਡਸਾ

02/13/2021 6:21:46 PM

ਨਵੀਂ ਦਿੱਲੀ/ਜਲੰਧਰ : 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਕਥਿਤ ਤੌਰ 'ਤੇ ਪੁਲਸ ਦੀ ਗੋਲ਼ੀ ਨਾਲ ਮਾਰੇ ਗਏ ਉਤਰ ਪ੍ਰਦੇਸ਼ ਦੇ ਪਿੰਡ ਡਿਬਡਿਬਾ ਦੇ ਨਵਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅੱਜ ਇਨਸਾਫ਼ ਮਾਰਚ ਕੱਢਿਆ ਗਿਆ। ਨਵਰੀਤ ਸਿੰਘ ਦੇ ਇਨਸਾਫ਼ ਮਾਰਚ ਵਿਚ ਸੁਖਪਾਲ ਸਿੰਘ ਖਹਿਰਾ ਅਤੇ ਪਰਮਿੰਦਰ ਢੀਂਡਸਾ ਉਚੇਚੇ ਤੌਰ 'ਤੇ ਪਹੁੰਚੇ। ਮਾਰਚ ਤੋਂ ਪਹਿਲਾਂ ਗੱਲਬਾਤ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਨਵਰੀਤ ਦੀ ਮੌਤ ਹਾਦਸੇ ਵਿਚ ਹੋਈ ਹੋ ਤਾਂ ਦਿੱਲੀ ਪੁਲਸ ਨੇ 174 ਦੀ ਧਾਰਾ ਤਹਿਤ ਕਾਰਵਾਈ ਕਿਉਂ ਨਹੀਂ ਕੀਤੀ ਅਤੇ 174 ਤਹਿਤ ਨਵਰੀਤ ਦਾ ਪੋਸਟਮਾਰਟਮ ਕਿਉਂ ਨਹੀਂ ਕਰਵਾਇਆ ਗਿਆ। ਸਿਰਫ ਇਕ ਸੀ. ਸੀ. ਟੀ. ਵੀ. ਫੂਟੇਜ ਦਿਖਾ ਕੇ ਪੁਲਸ ਨੇ ਕਿਹਾ ਕਿ ਹਾਦਸੇ ਨਾਲ ਵਿਚ ਨਵਰੀਤ ਦੀ ਮੌਤ ਹੋਈ ਹੈ। ਖਹਿਰਾ ਨੇ ਕਿਹਾ ਕਿ ਇਸ ਤੋਂ ਸਾਫ਼ ਹੁੰਦਾ ਹੈ ਕਿ ਦਿੱਲੀ ਪੁਲਸ ਅਤੇ ਭਾਜਪਾ ਸਰਕਾਰ ਨਵਰੀਤ ਦੇ ਕਤਲ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਰੇਪ ਪੀੜਤ 7 ਸਾਲਾ ਬੱਚੀ ਦੀ ਮੌਤ ਦੀ ਅਫਵਾਹ ਨਾਲ ਲੁਧਿਆਣਾ 'ਚ ਹੜਕੰਪ, ਪੁਲਸ ਤੇ ਲੋਕਾਂ 'ਚ ਜ਼ਬਰਦਸਤ ਝੜਪ

ਉਨ੍ਹਾਂ ਕਿਹਾ ਕਿ ਸਰਕਾਰ ਦਾ ਝੂਠ ਉਜਾਗਰ ਕਰਨ ਲਈ ਅੱਜ ਪਿੰਡ ਡਿਬਡਿਬਾ ਤੋਂ ਗਾਜ਼ੀਪੁਰ ਬਾਰਡਰ ਤਕ ਵਿਸ਼ਾਲ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਜੇਕਰ ਦਿੱਲੀ ਪੁਲਸ ਅਤੇ ਕੇਂਦਰ ਸਰਕਾਰ ਸੱਚੀ ਹੈ ਤਾਂ ਭਾਜਪਾ ਇਸ ਮਾਮਲੇ 'ਤੇ ਨਿਆਇਕ ਜਾਂਚ ਦੇ ਹੁਕਮ ਦੇਵੇ ਅਤੇ ਝੂਠ ਦਾ ਝੂਠ ਅਤੇ ਸੱਚ ਦਾ ਸੱਚ ਸਾਹਮਣੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਮਾਮਲੇ ਵਿਚ ਜੁਡੀਸ਼ੀਅਲ ਜਾਂਚ ਕਰਵਾ ਸਕਦੇ ਹਨ। ਇਸ ਲਈ ਉਹ ਬਕਾਇਦਾ ਕੇਜਰੀਵਾਲ ਨੂੰ ਚਿੱਠੀ ਵੀ ਲਿਖ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਨਵਰੀਤ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਵਲੋਂ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਉਹ ਆਸ ਕਰਦੇ ਹਨ ਕਿ ਸੰਯੁਕਤ ਕਿਸਾਨ ਮੋਰਚਾ ਵੀ ਅੱਗੇ ਵੱਧ ਕੇ ਨਵਰੀਤ ਨੂੰ ਇਨਸਾਫ ਦਿਵਾਉਣ ਲਈ ਆਵਾਜ਼ ਬੁਲੰਦ ਕਰੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਤਿੰਨ ਉਮੀਦਵਾਰਾਂ ਨੇ ਛੱਡਿਆ ਚੋਣ ਮੈਦਾਨ

ਇਸ ਮੌਕੇ ਬੋਲਦੇ ਹੋਏ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਨਵਰੀਤ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਲਈ ਬਲਿਦਾਨ ਦਿੱਤਾ ਹੈ ਅਤੇ ਅੱਜ ਦੇ ਇਨਸਾਫ਼ ਮਾਰਚ ਰਾਹੀਂ ਨਵਰੀਤ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਵੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਮੂਹ ਕਿਸਾਨ ਜਥੇਬੰਦੀਆਂ ਨੂੰ ਵੀ ਨਵਰੀਤ ਦੇ ਇਨਸਾਫ਼ 'ਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਢੀਂਡਸਾ ਨੇ ਆਖਿਆ ਕਿ ਪੋਸਟਮਾਰਟਮ ਦੀ ਰਿਪੋਰਟ ਵਿਚ ਖੁਲਾਸਾ ਹੋ ਚੁੱਕਾ ਹੈ ਕਿ ਨਵਰੀਤ ਦੀ ਮੌਤ ਪੁਲਸ ਦੀ ਗੋਲ਼ੀ ਲੱਗਣ ਕਾਰਣ ਹੋਈ ਅਤੇ ਪੁਲਸ ਨੇ ਜਾਣ ਬੁੱਝ ਕੇ ਇਸ ਨੂੰ ਹਾਦਸੇ ਦਾ ਰੂਪ ਦੇ ਦਿੱਤਾ ਹੈ ਜਦਿਕ ਕੇਂਦਰ ਦੀ ਭਾਜਪਾ ਸਰਕਾਰ ਵੀ ਇਸ ਨੂੰ ਦਬਾਉਣ ਲਈ ਪੂਰਾ ਜ਼ੋਰ ਲਗਾ ਰਹੀ ਹੈ ਪਰ ਸੱਚ ਨੂੰ ਕਦੇ ਵੀ ਦਬਾਅ ਕੇ ਨਹੀਂ ਰੱਖਿਆ ਜਾ ਸਕਦਾ ਹੈ। ਢੀਂਡਸਾ ਨੇ ਕਿਹਾ ਕਿ ਨਵਰੀਤ ਨੂੰ ਇਨਸਾਫ਼ ਦਿਵਾਉਣ ਲਈ ਉਹ ਆਪਣੇ ਵਲੋਂ ਪੂਰੀ ਵਾਹ ਲਗਾਉਣਗੇ ਅਤੇ ਜੋ ਵੀ ਮਦਦ ਹੋਵੇਗੀ ਉਹ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਮੁਲਾਜ਼ਮ ਗਿ੍ਰਫ਼ਤਾਰ, ਏ. ਐੱਸ. ਆਈ. ਫਰਾਰ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।

 


Gurminder Singh

Content Editor

Related News