ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ
Friday, Jan 17, 2020 - 07:53 PM (IST)
![ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ](https://static.jagbani.com/multimedia/2020_1image_19_53_346301971cheema.jpg)
ਸੁਲਤਾਨਪੁਰ ਲੋਧੀ,( ਸੁਰਿੰਦਰ ਸਿੰਘ ਸੋਢੀ) : ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਨੌਜਵਾਨ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਪਾਰਟੀ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨਾਂ ਕਿਹਾ ਕਿ ਹਾਈਕਮਾਨ ਵੱਲੋਂ ਉਨ੍ਹਾਂ 'ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ 'ਤੇ ਖ਼ਰੇ ਉਤਰਣ ਲਈ ਜੀਅ-ਤੋੜ ਯਤਨ ਕਰਨਗੇ।
ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਸਟੇਟਾਂ 'ਚ ਹੋਈਆਂ ਚੋਣਾਂ 'ਚ ਉਨ੍ਹਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਵੱਲੋਂ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜਾਮ ਦਿੱਤਾ ਗਿਆ ਹੈ। ਸ. ਚੀਮਾ ਦੀ ਇਸ ਨਿਯੁਕਤੀ 'ਤੇ ਉਨ੍ਹਾਂ ਦੇ ਸਾਥੀਆਂ ਤੇ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।