ਵਿਧਾਇਕ ਚੀਮਾ ਤੇ ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

08/18/2019 5:39:10 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਜ਼ਿਲਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ. ਪੀ. ਐੱਸ. ਖਰਬੰਦਾ ਵਲੋਂ ਸਮੂਹ ਪ੍ਰਸ਼ਾਸਕੀ ਅਧਿਕਾਰੀਆਂ ਦੀ ਟੀਮ ਸਮੇਤ ਹਲਕਾ ਸੁਲਤਾਨਪੁਰ ਲੋਧੀ ਦੇ ਦਰਿਆ ਬਿਆਸ ਦੀ ਮਾਰ ਹੇਠ ਆਏ ਮੰਡ ਦੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕੀਤਾ। ਇਸ ਸਮੇ ਚੀਮਾ ਨੇ ਕਿਹਾ ਕਿ ਮੰਡ ਖੇਤਰ ਵਿਚ ਆਉਂਦੇ ਪਿੰਡਾ ਵਿਚ ਰਹਿੰਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਬਾਊਪੁਰ ਤੇ ਹੋਰ ਪਿੰਡ ਵਾਲਿਆਂ ਨੂੰ ਆਉਣ ਜਾਣ ਲਈ ਇਕ ਬੇੜੀ ਵੀ ਮੁਹੱਈਆ ਕਰਵਾਈ।

ਇਸ ਮੌਕੇ ਉਨ੍ਹਾਂ ਪਿੰਡ ਵਾਲਿਆਂ ਨਾਲ ਚੱਲ ਰਹੇ ਕੰਮਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ ਪ੍ਰਸ਼ਾਸਨ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਇੰਜੀਨੀਅਰ ਖਰਬੰਦਾ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਦਰਿਆ ਬਿਆਸ ਦੀ ਸਥਿਤੀ ਕਾਬੂ ਹੇਠ ਹੈ ।ਮੰਡ ਦੇ ਲੋਕਾਂ ਨੇ ਦੱਸਿਆ ਕਿ ਦਰਿਆ ਬਿਆਸ 'ਚ ਆਏ ਜ਼ਿਆਦਾ ਪਾਣੀ ਕਾਰਨ ਧੁੱਸੀ ਬੰਨ ਦੇ ਅੰਦਰਲੇ ਪਾਸੇ ਕਿਸਾਨਾਂ ਦੇ ਲਗਾਏ ਝੋਨੇ ਦੀ ਫਸਲ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ ।


Gurminder Singh

Content Editor

Related News