ਕੰਵਰ ਸੰਧੂ ਵੱਲੋਂ ਕੈਪਟਨ ਨੂੰ ਲਿਖੀ ਚਿੱਠੀ ''ਤੇ ਬੋਲੇ ਨਵਤੇਜ ਚੀਮਾ

Monday, Jan 21, 2019 - 05:56 PM (IST)

ਕੰਵਰ ਸੰਧੂ ਵੱਲੋਂ ਕੈਪਟਨ ਨੂੰ ਲਿਖੀ ਚਿੱਠੀ ''ਤੇ ਬੋਲੇ ਨਵਤੇਜ ਚੀਮਾ

ਕਪੂਰਥਲਾ (ਮੀਨੂੰ ਓਬਰਾਏ)— ਖਰੜ ਤੋਂ ਵਿਧਾਇਕ ਕੰਵਰ ਸੰਧੂ ਵੱਲੋਂ ਸਾਰੇ ਵਿਧਾਇਕਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਫੰਡ ਦੀ ਮੰਗ ਕੀਤੇ ਜਾਣ 'ਤੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ 'ਤੰਜ ਕੱਸਦੇ ਹੋਏ ਕਿਹਾ ਕਿ ਕੰਵਰ ਸੰਧੂ ਪਹਿਲੀ ਵਾਰ ਵਿਧਾਇਕ ਬਣੇ ਹਨ ਅਤੇ ਉਨ੍ਹਾਂ ਨੂੰ ਸਿਆਸਤ ਦਾ ਤਜ਼ਰਬਾ ਘੱਟ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 117 ਹਲਕਿਆਂ 'ਚ ਡਿਵੈਲਪਮੈਂਟ ਫੰਡ ਦੇਣਗੇ। 

ਜ਼ਿਕਰਯੋਗ ਹੈ ਕਿ ਵਿਧਾਇਕ ਕੰਵਰ ਸੰਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕਾਂਗਰਸ ਵਿਧਾਇਕਾਂ ਦੇ ਨਾਲ-ਨਾਲ ਬਾਕੀ ਵਿਧਾਇਕਾਂ ਨੂੰ ਵੀ ਫੰਡ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਫੰਡ ਦਾ ਇੰਤਜ਼ਾਮ ਬਾਕੀ ਵਿਧਾਇਕਾਂ ਲਈ ਨਾ ਕੀਤਾ ਗਿਆ ਤਾਂ ਉਹ ਹਾਈਕੋਰਟ ਦਾ ਰੁਖ ਕਰਨਗੇ।


author

shivani attri

Content Editor

Related News