ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦਾ ਪਾਣੀ ਸੁਰੱਖਿਅਤ : ਚੀਮਾ
Monday, Aug 24, 2020 - 01:36 PM (IST)
ਸੁਲਤਾਨਪੁਰ ਲੋਧੀ (ਧੀਰ)— ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਲਈ ਬੀਤੇ ਦਿਨੀਂ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਕੇਂਦਰੀ ਮੰਤਰੀ ਵੱਲੋਂ ਹਰਿਆਣਾ ਅਤੇ ਪੰਜਾਬ ਦੇ ਮੁਖ ਮੰਤਰੀ ਨਾਲ ਮੀਟਿੰਗਾਂ ਦੌਰਾਨ ਦ੍ਰਿੜ ਸਟੈਂਡ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਇਹ ਦ੍ਰਿੜ ਸਟੈਂਡ ਲਿਆ ਹੈ, ਉਸ ਨਾਲ ਜੇ ਅਸੀਂ ਕੈਪਟਨ ਸਾਹਿਬ ਨੂੰ ਪਾਣੀਆਂ ਦੇ ਰਾਖੇ ਦਾ ਖਿਤਾਬ ਦੇਈਏ ਅਤੇ ਜਿਸ ਦੀ ਅਗਵਾਈ ਹੇਠ ਪੰਜਾਬ ਦਾ ਪਾਣੀ ਸੁਰੱਖਿਅਤ ਹੈ ਤਾਂ ਕੋਈ ਗਲਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਫੈਸਲੇ ਨੇ ਅਕਾਲੀ ਦਲਦੀ ਬੋਲਤੀ ਬੰਦ ਕਰਵਾ ਦਿੱਤੀ ਜੋ ਹਮੇਸ਼ਾਂ ਹੀ ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਅਖਵਾਉਂਦੇ ਸਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਤਾਂ ਇਕ ਕੁਰਸੀ ਖਾਤਿਰ ਸੂਬੇ ਦੇ ਹਿੱਤ ਹੀ ਨਹੀਂ, ਬਲਕਿ ਆਪਣੀ ਜਮੀਰ ਵੀ ਭਾਜਪਾ ਕੋਲ ਗਿਰਵੀ ਰੱਖ ਦਿੱਤੀ ਹੈ। ਜਿਸ ਨੂੰ ਸੁਬੇ ਦੇ ਕਿਸਾਨ ਕਿਸੇ ਵੀ ਕੀਮਤ 'ਤੇ ਮੁਆਫ ਨਹੀਂ ਕਰਨਗੇ।
ਇਹ ਵੀ ਪੜ੍ਹੋ: ਮੋਬਾਇਲ ਕਾਰਨ ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, 6ਵੀਂ ਜਮਾਤ 'ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਚੁੱਕਿਆ ਹੈਰਾਨ ਕਰਦਾ ਕਦਮ
ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਆਪਣੇ ਕਾਰਜਕਾਲ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਵੀ ਪ੍ਰਵਾਹ ਕੀਤੇ ਬਿਨਾਂ ਪਾਣੀਆਂ ਦੇ ਸਮਝੌਤੇ ਰੱਦ ਕੀਤੇ ਸਨ, ਉਸੇ ਤਰ੍ਹਾਂ ਹੁਣ ਵੀ ਉਨ੍ਹਾਂ ਕੇਂਦਰ ਨੂੰ ਸਪੱਸ਼ਟ ਅਤੇ ਸਾਫ ਕਹਿ ਦਿੱਤਾ ਹੈ ਕਿ ਪੰਜਾਬ ਦੇ ਕੋਲ ਫਾਲਤੂ ਪਾਣੀ ਨਹੀਂ ਹੈ ਜੋ ਹਰਿਆਣਾ ਨੂੰ ਦਿੱਤਾ ਜਾਵੇ।
ਵਿਧਾਇਕ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ ਦੇ ਪ੍ਰਤੀ ਆਪਣੇ ਸਟੈਂਡ ਨੂੰ ਸਪੱਸ਼ਟ ਕੀਤਾ ਹੈ ਆਪਣੇ ਤਰਕ ਦੇ ਆਧਾਰ ਨਾਲ ਜੋ ਤੱਥ ਪੇਸ਼ ਕੀਤੇ ਹਨ ਜੇ ਅਜਿਹੇ ਤੱਥ ਅਕਾਲੀ ਦਲ ਆਪਣੀ ਸਰਕਾਰ ਵੇਲੇ ਸੁਪਰੀਮ ਕੋਰਟ 'ਚ ਰੱਖਦਾ ਤਾਂ ਸ਼ਾਇਦ ਪੰਜਾਬ ਸਰਕਾਰ ਸੁਪਰੀਮ ਕੋਰਟ 'ਚ ਆਪਣਾ ਕੇਸ ਨਾ ਹਾਰਦੀ। ਮਾਰਕੀਟ ਕਮੇਟੀ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਨੇ ਕਿਹਾ ਕਿ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਵਜੋਂ ਕੋਈ ਵੀ ਚਣੌਤੀ ਨਹੀਂ ਹੈ। ਪਾਣੀਆਂ ਦੀ ਰਾਖੀ ਸਮੇਤ ਸੂਬੇ ਦੇ ਹਿੱਤ ਵਿਚ ਲਏ ਫੈਸਲਿਆਂ ਕਾਰਨ ਉਨ੍ਹਾਂ ਦੀ ਲੋਕਾਂ ਵਿੱਚ ਬਹੁਤ ਹੀ ਲੋਕਪ੍ਰਿਅਤਾ ਹੈ। ਕੈਪਟਨ ਅਮਰਿੰਦਰ ਸਿੰਘ 1967 ਤੋਂ ਬਾਅਦ ਪਹਿਲੇ ਉਹ ਮੁਖ ਮੰਤਰੀ ਹਨ। ਜਿਨ੍ਹਾਂ ਨੇ ਪੰਜਾਬ ਦੇ ਪਾਣੀਆਂ ਅਤੇ ਹਿੱਤਾਂ ਦੀ ਰਾਖੀ ਲਈ ਦਲੇਰਾਨਾ ਫੈਸਲੇ ਲਏ ਹਨ।ਚੇਅਰਮੈਨ ਪੱਪਾ ਨੇ ਕੋਵਿਡ-19 ਕੋਰੋਨਾ ਮਹਾਮਾਰੀ ਦੌਰਾਨ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਏ ਗਏ ਇਤਿਹਾਸਕ ਫੈਸਲੇ ਲਾਕ ਡਾਊਨ ਕਰਫ਼ਿਊ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਪੰਚਾਇਤ ਸੰਮਤੀ ਦੇ ਵਾਈਸ ਚੇਅਰਮੈਨ ਮੰਗਲ ਭੱਟੀ, ਸਰਪੰਚ ਗੁਰਮੇਜ ਸਿੰਘ ਢਿੱਲੋਂ ਡੇਰਾ ਸੈਯਦਾ, ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਹਰਨੇਕ ਸਿੰਘ ਵਿਰਦੀ, ਜ਼ਿਲਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਰਵੀ ਪੀ. ਏ., ਸਰਪੰਚ ਲਾਭ ਸਿੰਘ ਧੰਜੂ, ਗੁਰਦੇਵ ਸਿੰਘ ਪੱਪਾ, ਬਲਜਿੰਦਰ ਸਿੰਘ ਪੀ. ਏ. ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਹੋਟਲ 'ਚ ਲਿਜਾ ਕੇ ਨਾਬਾਲਗ ਲੜਕੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਬਣਾਇਆ ਹਵਸ ਦਾ ਸ਼ਿਕਾਰ