ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਧ ’ਤੇ ਲਿਖੇ ਮਿਲੇ ਖ਼ਾਲਿਸਤਾਨ ਦੇ ਨਾਅਰੇ
Friday, Jul 09, 2021 - 11:40 AM (IST)
ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਧ ’ਤੇ ਲਾਲ ਰੰਗ ਨਾਲ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ ਹਨ। ਪ੍ਰਬੰਧਕੀ ਕੰਪਲੈਕਸ ਜਿਸ ’ਚ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦਫ਼ਤਰ ਦੇ ਨਾਲ-ਨਾਲ ਤਮਾਮ ਸਿਵਲ ਅਤੇ ਪੁਲਸ ਦੇ ਆਲਾ ਅਧਿਕਾਰੀਆਂ ਦੇ ਦਫ਼ਤਰ ਸਥਿਤ ਹਨ, ਦੀਆਂ ਕੰਧਾਂ ’ਤੇ ਸ਼ਰਾਰਤੀ ਅਤੇ ਅਪਰਾਧਕ ਕਿਸਮ ਦੇ ਲੋਕਾਂ ਵੱਲੋਂ ਉਕਤ ਦੇਸ਼ ਵਿਰੋਧੀ ਨਾਅਰੇ ਲਿਖ ਕੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਿੱਧੀ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ: ਰਸਤੇ 'ਚ ਛਬੀਲ ਪੀਣ ਰੁਕੀਆਂ ਮਾਂ-ਧੀ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਧੀ ਨੂੰ ਮਿਲੀ ਦਰਦਨਾਕ ਮੌਤ
ਇਥੇ ਜ਼ਿਕਰਯੋਗ ਹੈ ਕਿ ਬੇਹੱਦ ਸੁਰੱਖਿਅਤ ਥਾਂ ’ਤੇ ਦਿਨ ਰਾਤ ਪੁਲਸ ਟੁਕੜੀ ਦੇ ਜਵਾਨ ਜਿੱਥੇ ਤਾਇਨਾਤ ਰਹਿੰਦੇ ਹਨ ਤਾਂ ਉੱਥੇ ਹੀ ਨੈਸ਼ਨਲ ਹਾਈਵੇਅ ਹੋਣ ਦੇ ਚਲਦੇ ਪੁਲਸ ਦੀ ਪੀ. ਸੀ. ਆਰ. ਟੀਮਾਂ ਵੀ ਮਾਰਗ ’ਤੇ ਲਗਾਤਾਰ ਸਰਗਰਮ ਰਹਿੰਦੀਆਂ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਉਕਤ ਕਾਰਵਾਈ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਬੀਤੀ ਰਾਤ ਕੀਤੀ ਗਈ ਹੈ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਹੈ ਇਸ ਤੋਂ ਪਹਿਲਾਂ ਵੀ ਬਲਾਚੌਰ ਦੇ ਭੁਲੇਖਾ ਚੌਕ, ਜਾਡਲਾ ਬੱਸ ਅੱਡਾ ਅਤੇ ਬੰਗਾ ਵਿਖੇ ਵੀ ਗਲਤ ਅਨਸਰਾਂ ਵੱਲੋਂ ਅਜਿਹੀ ਕਾਰਵਾਈ ਕਰਦੇ ਹੋਏ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ। ਜਿਸ ਤੋਂ ਇਹ ਸਪੱਸ਼ਟ ਹੈ ਕਿ ਸ਼ਾਂਤਮਈ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ’ਚ ਗਲਤ ਅਨਸਰ ਕਿਸੇ ਨਾ ਕਿਸੇ ਤਰ੍ਹਾਂ ਸ਼ਾਂਤੀ ਭੰਗ ਕਰਨ ਦਾ ਯਤਨ ਕਰ ਰਹੇ ਹਨ ਅਤੇ ਅਜਿਹੀਆਂ ਹਰਕਤਾਂ ਨੂੰ ਅੰਜਾਮ ਦੇਣ ਦੇ ਬਾਵਜੂਦ ਲਗਾਤਾਰ ਪੁਲਸ ਦੀ ਪਕੜ ਤੋਂ ਬਾਹਰ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: ਨਸ਼ੇ 'ਚ ਚੂਰ ਕਾਂਗਰਸੀ ਕੌਂਸਲਰ ਦੇ ਪੁੱਤਰ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਸੀ. ਸੀ. ਟੀ. ਵੀ. ਕੈਮਰੇ ਕਰ ਸਕਣਗੇ ਗਲਤ ਅਨਸਰਾਂ ਦਾ ਖ਼ੁਲਾਸਾ?
ਨਵਾਂਸ਼ਹਿਰ ਨਗਰ ਕੌਂਸਲ ਵੱਲੋਂ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਭਰ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਜ਼ਿਲ੍ਹਾ ਪੁਲਸ ਇਕ ਪੈਟਰੋਲ ਪੰਪ ’ਤੇ ਪੁਲਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਤੋਂ ਲੈ ਕੇ ਕਈ ਅਹਿਮ ਖ਼ੁਲਾਸੇ ਇਨ੍ਹਾਂ ਦੀ ਮਦਦ ਨਾਲ ਕਰ ਚੁੱਕੀ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਡੀ. ਸੀ . ਕੰਪਲੈਕਸ ਸਮੇਤ ਚੰਡੀਗੜ੍ਹ ਰੋਡ ’ਤੇ ਵੀ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ ਪਰ ਦਿੱਕਤ ਇਹ ਹੈ ਕਿ ਕਈ ਕੈਮਰੇ ਬਿਜਲੀ ਬੰਦ ਹੋਣ ਜਾਂ ਇਨ੍ਹਾਂ ਦਿਨਾ ਵਿਚ ਚੱਲਣ ਵਾਲੇ ਤੂਫਾਨ ਆਦਿ ਦੇ ਚਲਦੇ ਬੰਦ ਹੋ ਜਾਂਦੇ ਹਨ ਹਾਲਾਂਕਿ ਉਨ੍ਹਾਂ ਦੀ ਮੁਕੰਮਲ ਰਿਪੇਅਰ ਦਾ ਕੰਮ ਵੀ ਚਲਦਾ ਰਹਿੰਦਾ ਹੈ। ਜਿੱਥੋਂ ਸਵਾਲ ਪੈਦਾ ਹੁੰਦਾ ਹੈ ਕਿ ਕੀ ਪੁਲਸ ਪ੍ਰਸ਼ਾਸਨ ਪਹਿਲਾਂ ਦੀ ਤਰ੍ਹਾਂ ਖ਼ਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਜੇਲ ਭੇਜ ਸਕੇਗੀ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।