ਨਵਾਂਸ਼ਹਿਰ : ਪੁਲਸ ਮੁਲਾਜ਼ਮ ਤੇ ਦੁਕਾਨਦਾਰ ਦੀ ਰਿਪੋਰਟ ਆਈ ਪਾਜ਼ੇਟਿਵ

07/06/2020 2:39:21 PM

ਨਵਾਂਸ਼ਹਿਰ (ਤ੍ਰਿਪਾਠੀ) : ਨਵਾਂਸ਼ਹਿਰ ਵਿਖੇ ਪੰਜਾਬ ਪੁਲਸ ਦਾ ਮੁਲਾਜ਼ਮ ਅਤੇ ਸੈਨੇਟਰੀ ਸ਼ਾਪ ਦਾ ਦੁਕਾਨਦਾਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸਿਹਤ ਵਿਭਾਗ ਦੀ ਟੀਮ ਨੇ ਉਪਰੋਕਤ ਦੋਵਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਆਈਸੋਲੇਸ਼ਨ ਕੇਂਦਰ 'ਚ ਰੈਫਰ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਜਗਦੀਪ ਨੇ ਦੱਸਿਆ ਕਿ ਪੰਜਾਬ ਪੁਲਸ ਦਾ ਮੁਲਾਜ਼ਮ ਜਿਸ ਕੋਲ ਜਲੰਧਰ ਨੰਬਰ ਹੈ ਅਤੇ ਡਿਊਟੀ ਨਵਾਂਸ਼ਹਿਰ ਵਿਖੇ ਲੱਗੀ ਹੈ, ਦੇ ਅੱਜ ਕੋਰੋਨਾ ਪਾਜ਼ੇਟਿਵ ਪਾਏ ਜਾਣ ਅਤੇ ਰਾਹੋਂ ਰੋਡ 'ਤੇ ਸੈਨੀਟੇਸ਼ਨ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਦੇ ਪਾਜ਼ੇਟਿਵ ਪਾਏ ਜਾਣ 'ਤੇ ਜ਼ਿਲ੍ਹੇ ਨਾਲ ਸੰਬੰਧਤ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ। 

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੀ ਮਾਰ, ਇਕੋ ਪਰਿਵਾਰ ਦੇ 6 ਜੀਅ ਆਏ ਪਾਜ਼ੇਟਿਵ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹੁਣ ਤਕ ਕੁੱਲ ਮਰੀਜ਼ਾਂ ਦੀ ਗਿਣਤੀ 151 ਹੈ, ਜਿਸ ਵਿਚੋਂ 138 ਸਿਹਤਯਾਬ ਹੋ ਚੁੱਕੇ ਹਨ, 1 ਦੀ ਮੌਤ ਹੋਈ ਹੈ, ਜਦਕਿ 12 ਮਰੀਜ਼ ਸਰਗਰਮ ਹਨ। ਜ਼ਿਲ੍ਹੇ 'ਚ ਬਾਹਰੋਂ ਆਏ ਮਰੀਜ਼ਾਂ ਦੀ ਗਿਣਤੀ 29 ਹੈ, ਜਿਸ ਵਿਚੋਂ 25 ਸਿਹਤਯਾਬ ਹੋ ਚੁੱਕੇ ਹਨ, ਜਦਕਿ 4 ਕੇਸ ਐਕਟਿਵ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ 11,081 ਲੋਕਾਂ ਦੇ ਸੈਂਪਲ ਲਏ ਗਏ ਹਨ, ਜਿਸ ਵਿਚੋਂ 10,753 ਸੈਂਪਲ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਘਰ ਦੇ ਮੈਂਬਰਾਂ ਅਤੇ ਸੰਪਰਕਾਂ ਦੇ ਨਮੂਨੇ ਲਏ ਜਾ ਰਹੇ ਹਨ।

ਇਹ ਵੀ ਪੜ੍ਹੋ : ਕਾਂਗਰਸ ਦਾ 'ਹੱਥ' ਛੱਡ ਢੀਂਡਸਾ ਧੜੇ 'ਚ ਸ਼ਾਮਲ ਹੋਏ ਸੰਧੂ


Gurminder Singh

Content Editor

Related News