ਨਵਾਂਸ਼ਹਿਰ ਵਿਚ ਜਾਰੀ ਹੋਈਆਂ ਸਖ਼ਤ ਪਾਬੰਦੀਆਂ, 12 ਸਤੰਬਰ ਰਹਿਣਗੀਆਂ ਲਾਗੂ

Saturday, Jul 12, 2025 - 06:00 PM (IST)

ਨਵਾਂਸ਼ਹਿਰ ਵਿਚ ਜਾਰੀ ਹੋਈਆਂ ਸਖ਼ਤ ਪਾਬੰਦੀਆਂ, 12 ਸਤੰਬਰ ਰਹਿਣਗੀਆਂ ਲਾਗੂ

ਨਵਾਂਸ਼ਹਿਰ (ਬ੍ਰਹਮਪੁਰੀ) : ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀ ਹਦੂਦ ਅੰਦਰ ਵਿਆਹ/ਧਾਰਮਿਕ ਸਮਾਗਮਾਂ ਜਾਂ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜ਼ੂਰੀ ਤੋਂ ਡਰੋਨ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਤਹਿਤ ਜਾਰੀ ਹੁਕਮਾਂ ਅਨੁਸਾਰ ਪਿਛਲੇ ਦਿਨੀਂ ਰਾਜ ਦੇ ਸਰਹੱਦੀ ਜ਼ਿਲਿਆਂ ਵਿਚ ਸਮਾਜ ਵਿਰੋਧੀ ਅਨਸਰਾਂ ਵਲੋਂ ਡਰੋਨ ਰਾਹੀਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੇ ਮੱਦੇਨਜ਼ਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਹ ਹੁਕਮ ਜਾਰੀ ਕੀਤੇ ਗਏ। 

ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਨ੍ਹਾ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਹ ਹੁਕਮ 12 ਸਤੰਬਰ 2025 ਤੱਕ ਲਾਗੂ ਰਹਿਣਗੇ। 


author

Gurminder Singh

Content Editor

Related News