ਅਸਲਾ ਲਾਇਸੈਂਸ ਧਾਰਕਾਂ ਬਾਰੇ ਅਹਿਮ ਖ਼ਬਰ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਨਵੇਂ ਹੁਕਮ
Monday, Dec 01, 2025 - 04:27 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ’ਤੇ ਪਾਬੰਦੀ ਲਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਅਮਨ–ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਾਇਸੰਸ ਧਾਰਕਾਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ’ਤੇ ਮਨਾਹੀ ਕੀਤੀ ਗਈ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਸ, ਬਾਵਰਦੀ ਪੁਲਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ’ਤੇ ਰੀਤੀ–ਰਿਵਾਜ਼ਾਂ ਕਾਰਨ ਹਥਿਆਰ ਚੁੱਕ ਦੇ ਅਧਿਕਾਰ ਹਨ, ਬੈਂਕਾਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਜਾਂ ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ, ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਦਹਿਲਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
