ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ ਹੁਕਮ ਜਾਰੀ, ਸੜਕਾਂ ਤੇ ਚੌਕਾਂ 'ਚ...
Monday, May 11, 2026 - 06:33 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਜ਼ਿਲ੍ਹਾ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟ੍ਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ’ਚ ਉਨ੍ਹਾ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ਵਿਚ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ ਰਹੇਗਾ ਰਸਤਾ
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਿਵੀਜ਼ਨਾਂ ਵਿਚ ਸਥਾਨ ਨਿਰਧਾਰਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨ੍ਹਾਂ ਥਾਵਾਂ ਵਿਚ ਸਬ-ਡਿਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ-ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਿਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਐੱਸ. ਡੀ. ਐੱਮ. ਤੋਂ ਲੈਣੀ ਜ਼ਰੂਰੀ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
ਹੁਕਮਾਂ ਅਨੁਸਾਰ ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਹੈ। ਇਸ ਦੇ ਨਾਲ ਹੀ ਤਹਿਸੀਲ ਕੰਪਲੈਕਸਾਂ, ਐੱਸ. ਡੀ. ਐੱਮ. ਕੰਪਲੈਕਸਾਂ ਅਤੇ ਡੀ. ਏ. ਸੀ. ਕੰਪਲੈਕਸ ਵਿਚ ਵੀ ਅਜਿਹੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਉਕਤ ਨਿਰਧਾਰਤ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਵੀ ਥਾਂ/ਸੜਕ ’ਤੇ ਰੋਸ ਧਰਨਾ/ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 4 ਜੁਲਾਈ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਆਵੇਗਾ ਹਨ੍ਹੇਰੀ-ਤੂਫ਼ਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
