ਨਵਾਂਸ਼ਹਿਰ: ਕਿਸਾਨਾਂ ਨੇ ਕਾਠਗੜ੍ਹ ਟੋਲ ਪਲਾਜ਼ਾ ਕਰਵਾਇਆ ਬੰਦ

10/13/2020 12:29:44 PM

ਨਵਾਂਸ਼ਹਿਰ (ਜੋਬਨਪ੍ਰੀਤ): ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਸੂਬੇ ਅੰਦਰ ਕਿਸਾਨਾਂ ਦਾ ਸੰਘਰਸ਼ ਜ਼ੋਰਾਂ 'ਤੇ ਹੈ। ਜਿੱਥੇ ਕਿਸਾਨਾਂ ਵਲੋਂ ਰੇਲਵੇ ਲਾਈਨਾਂ 'ਤੇ ਪੱਕੇ ਡੇਰੇ ਲਾਏ ਗਏ ਹਨ, ਉੱਥੇ ਹੀ ਹੁਣ ਟੋਲ ਪਲਾਜ਼ਿਆਂ ਨੂੰ ਵੀ ਘੇਰਨਾ ਸ਼ਰੂ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਹੀ ਕਿਸਾਨਾਂ ਨੇ ਅੱਜ ਨਵਾਂਸ਼ਹਿਰ ਦੇ ਕਾਠਗੜ੍ਹ ਟੋਲ ਪਲਾਜ਼ਾ ਨੂੰ ਵੀ ਬੰਦ ਕਰਵਾਇਆ ਗਿਆ ਅਥੇ ਕੋਈ ਪਰਚੀ ਨਹੀਂ ਲੱਗੇਗੀ। ਇਸ ਤੋਂ ਪਹਿਲਾਂ ਬਹਿਰਾਮ ਟੋਲ ਪਲਾਜਾ ਨੂੰ ਬੰਦ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਘੁਬਾਇਆ ਨੇ ਆਪਣੀ ਹੀ ਸਰਕਾਰ ਨੂੰ ਦਿਖਾਈਆਂ ਅੱਖਾਂ, ਕਿਹਾ ਸੁਣਵਾਈ ਨਾ ਹੋਈ ਤਾਂ ਦੇਵੇਗਾ ਧਰਨਾ

ਦੱਸ ਦੇਈਏ ਕਿ ਕਿਸਾਨਾਂ ਵਲੋਂ ਪਹਿਲਾਂ ਕੇਂਦਰ ਸਰਕਾਰ ਦੀ ਕਮਾਈ ਵਾਲੇ ਟੋਲ ਪਲਾਜ਼ੇ ਘੇਰੇ ਜਾ ਰਹੇ ਹਨ ਪਰ ਹੁਣ ਪੰਜਾਬ ਸਰਕਾਰ ਦੀ ਆਮਦਨ ਵਾਲੇ ਟੋਲ ਪਲਾਜ਼ਿਆਂ ਨੂੰ ਵੀ ਫਰੀ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ ਖਤਮ ਨਹੀਂ ਕੀਤੇ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਕਾਂਗਰਸ ਦੀ ਸਰਕਾਰ ਵੀ ਮੋਦੀ ਸਰਕਾਰ ਨਾਲ ਰਲੀ ਹੋਈ ਹੈ ਅਤੇ ਆਉਣ ਵਾਲੀਆਂ ਚੋਣਾਂ 'ਚ ਕਿਸਾਨ ਸਰਕਾਰ ਨੂੰ ਸਬਕ ਸਿਖਾ ਕੇ ਹਟਣਗੇ।

ਇਹ ਵੀ ਪੜ੍ਹੋ: ਐੱਸ.ਜੀ.ਪੀ. ਸੀ. ਚੋਣਾਂ ਨੂੰ ਲੈ ਕੇ 'ਆਪ' ਵਿਧਾਇਕਾ ਬਲਜਿੰਦਰ ਕੌਰ ਦਾ ਵੱਡਾ ਬਿਆਨ

Shyna

This news is Content Editor Shyna