ਪੰਜਾਬ ਦੇ ਇਸ ਜ਼ਿਲ੍ਹੇ 'ਚ ਬੋਰਵੈੱਲਾਂ ਸਬੰਧੀ ਲਿਆ ਸਖ਼ਤ ਫ਼ੈਸਲਾ, 31 ਜਨਵਰੀ ਤੱਕ ਲਾਈ ਗਈ ਇਹ ਪਾਬੰਦੀ

Sunday, Dec 01, 2024 - 07:20 PM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਬੋਰਵੈੱਲਾਂ ਸਬੰਧੀ ਲਿਆ ਸਖ਼ਤ ਫ਼ੈਸਲਾ, 31 ਜਨਵਰੀ ਤੱਕ ਲਾਈ ਗਈ ਇਹ ਪਾਬੰਦੀ

ਨਵਾਂਸ਼ਹਿਰ (ਤ੍ਰਿਪਾਠੀ) —ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ ਦੇ ਆਧਾਰ 'ਤੇ ਜਾਰੀ ਹੁਕਮਾਂ ’ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨ੍ਹਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਜਾਰੀ ਹੁਕਮ ਤਹਿਤ ਕਿਹਾ ਕਿ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਸਬੰਧਤ ਗ੍ਰਾਂਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡਰਿਲਿੰਗ ਏਜੰਸੀ ਦੇ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦੇ ਪੂਰੇ ਨਾਮ ਅਤੇ ਪਤੇ ਵਾਲਾ ਸਾਈਨ ਬੋਰਡ, ਸਬੰਧਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਖੇਡਦੇ-ਖੇਡਦੇ ਮਾਸੂਮ ਦੀ ਚਲੀ ਗਈ ਜਾਨ, ਪਲਾਂ 'ਚ ਉਜੜਿਆ ਪਰਿਵਾਰ

ਬੋਰਵੈੱਲ ਦੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ। ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਅਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ’ਚ ਖਾਲੀ ਨਾ ਛੱਡਿਆ ਜਾਵੇ।

ਇਹ ਵੀ ਪੜ੍ਹੋ- ਵੱਡਾ ਖੁਲਾਸਾ: ਇਹ ਰਸਤੇ ਅਪਣਾ ਅਮਰੀਕਾ ਪਹੁੰਚੇ ਮੋਸਟ ਵਾਂਟੇਡ ਗੈਂਗਸਟਰ, ਜਲੰਧਰ ਨਾਲ ਜੁੜੇ ਤਾਰ

ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖ਼ਤੀ ਪ੍ਰਵਾਨਗੀ ਲਵੇਗਾ ਅਤੇ ਉਨ੍ਹਾਂ ਦੀ ਦੇਖ-ਰੇਖ ਤੋਂ ਬਿਨਾਂ ਕੰਮ ਨਹੀਂ ਕਰਵਾਏਗਾ। ਪੇਂਡੂ ਇਲਾਕੇ ’ਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ’ਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਊਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰ ਦੀ ਇਸ ਸਬੰਧੀ ਬਾਕਾਇਦਾ ਰਿਪੋਰਟ ਵੀ ਤਿਆਰ ਕਰਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਹਰ ਮਹੀਨੇ ਭੇਜੀ ਜਾਵੇਗੀ। ਇਹ ਮਨਾਹੀ ਦੇ ਹੁਕਮ 31 ਜਨਵਰੀ 2025 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News