ਸਾਲ 2023 ’ਚ ਨਵਾਂਸ਼ਹਿਰ ਪੁਲਸ ਨੇ 11 ਗੈਂਗਸਟਰ ਸਾਥੀਆਂ ਸਣੇ ਕੀਤੇ ਗ੍ਰਿਫ਼ਤਾਰ, 29 ਨਾਜਾਇਜ਼ ਹਥਿਆਰ ਬਰਾਮਦ

12/30/2023 6:31:13 PM

ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਜ਼ਿਲ੍ਹਾ ਪੁਲਸ ਨੇ ਸਾਲ 2023 ਦੌਰਾਨ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 11 ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ 29 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਇਸ ਤਰ੍ਹਾਂ ਜ਼ਿਲ੍ਹ ਪੁਲਸ ਨੇ 5 ਅੰਨ੍ਹੇ ਕਤਲ ਕੇਸਾਂ ਨੂੰ ਹੱਲ ਕਰਕੇ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀ. ਜੀ. ਪੀ. ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਅਪਰਾਧਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਉਸ ਦੇ ਕਬਜ਼ੇ ’ਚੋਂ ਸਾਲ 2023 ’ਚ ਕਰੀਬ 2.18 ਕਰੋੜ ਰੁਪਏ ਦੀ ਡਰੱਗ ਸਮੱਗਲਰਾਂ ਦੀ ਕਮਾਈ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 563 ਨਸ਼ਾ ਸਮੱਗਲਰਾਂ ਅਤੇ ਪੈਡਲਰਾਂ ਨੂੰ 8 ਕਿਲੋ 640 ਗ੍ਰਾਮ ਹੈਰੋਇਨ, 51 ਕਿਲੋ ਅਫ਼ੀਮ ਅਤੇ 14.13 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੁਲਸ ਨੇ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ’ਚ ਸ਼ਾਮਲ 237 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 42 ਲੱਖ ਰੁਪਏ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਸ ਜਿੱਥੇ ਨਸ਼ਾ ਸਮੱਗਲਰਾਂ ਨੂੰ ਜੇਲ੍ਹਾਂ ’ਚ ਡੱਕਣ ਲਈ ਸਾਲ ਭਰ ਸਰਗਰਮ ਰਹੀ ਹੈ, ਉੱਥੇ ਹੀ ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਵੀ ਇਸ ਜਾਲ ’ਚੋਂ ਕੱਢਣ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਨਸ਼ਾ ਛੁਡਾਊ ਕੇਂਦਰਾਂ ’ਚ 174 ਨਸ਼ਾ ਪੀੜਤਾਂ ਦਾ ਇਲਾਜ ਅਤੇ ਮੁੜ ਵਸੇਬਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : PM ਮੋਦੀ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਪੰਜਾਬ 'ਚ 'ਵੰਦੇ ਭਾਰਤ ਐਕਸਪ੍ਰੈੱਸ' ਟਰੇਨ ਦੀ ਹੋਈ ਸ਼ੁਰੂਆਤ
ਡਾ. ਅਖਿਲ ਚੌਧਰੀ ਨੇ ਕਿਹਾ ਕਿ ਸੜਕ ਹਾਦਸਿਆਂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਟ੍ਰੈਫਿਕ ਪੁਲਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਇਸ ਦੌਰਾਨ ਪੁਲਸ ਨੇ 18,324 ਵਾਹਨਾਂ ਦੇ ਚਲਾਨ ਕੱਟ ਕੇ 10 ਲੱਖ ਰੁਪਏ ਜੁਰਮਾਨਾ ਵਸੂਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਇਲਾਕਿਆਂ ਵਿਚ ਜਾਗਰੂਕਤਾ ਕੈਂਪ ਵੀ ਲਾਏ ਜਾ ਰਹੇ ਹਨ। ਇਸ ਦੌਰਾਨ ਲੋਕਾਂ ਨੂੰ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 64-ਏ ਬਾਰੇ ਜਾਗਰੂਕ ਕੀਤਾ ਗਿਆ ਕਿ ਜੇਕਰ ਕੋਈ ਨਸ਼ਾ ਕਰਨ ਵਾਲਾ ਵਿਅਕਤੀ ਥੋੜ੍ਹਾ ਜਿਹਾ ਵੀ ਨਸ਼ਾ ਕਰਦਾ ਫੜਿਆ ਜਾਂਦਾ ਹੈ ਤਾਂ ਇਸ ਧਾਰਾ ਤਹਿਤ ਉਸ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਮੌਕਾ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਕੈਂਪ ਵੀ ਲਾਇਆ ਗਿਆ।

ਇਹ ਵੀ ਪੜ੍ਹੋ : CM ਅਰਵਿੰਦ ਕੇਜਰੀਵਾਲ ਦਾ ਵਿਪਾਸਨਾ ਧਿਆਨ ਯੋਗ ਖ਼ਤਮ, ਹੁਸ਼ਿਆਰਪੁਰ ਤੋਂ ਦਿੱਲੀ ਲਈ ਹੋਏ ਰਵਾਨਾ

ਨਸ਼ਾ ਛੁਡਾਊ ਕੇਂਦਰਾਂ ’ਚ ਇਲਾਜ ਕਰਵਾਉਣ ਵਾਲੇ ਮਰੀਜ਼ ਮੁੜ ਇਸ ਦਲਦਲ ’ਚ ਨਾ ਫਸਣ ਇਸ ਲਈ ਟ੍ਰੀ ਟਾਕ ਦਾ ਆਯੋਜਨ ਕੀਤਾ ਗਿਆ। ਇਸੇ ਤਰ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕਡ਼ਕਲਾਂ ਵਿਖੇ ਨਸ਼ਿਆਂ ਦੀ ਚੇਨ ਤੋੜਨ ਲਈ 5 ਹਜ਼ਾਰ ਵਿਦਿਆਰਥੀਆਂ ਨੂੰ ਮਨੁੱਖੀ ਚੇਨ ਬਣਾ ਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਵਿੱਕ ਰੈਲੀ, ਪੈਨ ਡਿਸਕਸ਼ਨ, ਰਣਨੀਤਕ ਖੇਡ ਅਤੇ ਗੋਲ ਫਾਰ ਲਾਈਫ ਫੁੱਟਬਾਲ ਟੂਰਨਾਮੈਂਟ ਵੀ ਕਰਵਾਇਆ ਗਿਆ। ਇਸ ਮੌਕੇ ਐੱਸ.ਪੀ. (ਡੀ) ਡਾ. ਮੁਕੇਸ਼ ਸ਼ਰਮਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : New Year ਦੇ ਜਸ਼ਨ ਸਬੰਧੀ ਜਲੰਧਰ ਪੁਲਸ ਸਖ਼ਤ, PPR ਮਾਰਕੀਟ ‘ਨੋ ਵ੍ਹੀਕਲ ਜ਼ੋਨ’ ਐਲਾਨੀ, ਬਣਾਈ ਇਹ ਯੋਜਨਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News