ਨਵਾਂਸ਼ਹਿਰ ਪੁਲਸ ਵੱਲੋਂ 4 ਗੋਦਾਮਾਂ 'ਚ ਛਾਪੇਮਾਰੀ, ਵੱਡੀ ਮਾਤਰਾ 'ਚ ਬਰਾਮਦ ਕੀਤਾ ਪਟਾਕਿਆਂ ਦਾ ਜਖ਼ੀਰਾ

Thursday, Nov 05, 2020 - 04:40 PM (IST)

ਨਵਾਂਸ਼ਹਿਰ ਪੁਲਸ ਵੱਲੋਂ 4 ਗੋਦਾਮਾਂ 'ਚ ਛਾਪੇਮਾਰੀ, ਵੱਡੀ ਮਾਤਰਾ 'ਚ ਬਰਾਮਦ ਕੀਤਾ ਪਟਾਕਿਆਂ ਦਾ ਜਖ਼ੀਰਾ

ਨਵਾਂਸ਼ਹਿਰ (ਜੋਬਨਪ੍ਰੀਤ,ਤ੍ਰਿਪਾਠੀ)— ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਪੰਜਾਬ ਦੇ ਜ਼ਿਲ੍ਹਿਆਂ 'ਚ ਪੁਲਸ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਕ ਪਾਸੇ ਜਿੱਥੇ ਪੁਲਸ ਵੱਲੋਂ ਛਾਪੇਮਾਰੀ ਕਰਕੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਾ ਰਹੀ ਹੈ, ਉਥੇ ਹੀ ਪੁਲਸ ਵੱਲੋਂ ਵੱਖ-ਵੱਖ ਪਟਾਕਿਆਂ ਦੇ ਗੋਦਾਮਾਂ 'ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

PunjabKesari

ਇਸੇ ਤਹਿਤ ਅੱਜ ਨਵਾਂਸ਼ਹਿਰ ਦੀ ਪੁਲਸ ਵੱਲੋਂ ਨਵਾਂਸ਼ਹਿਰ ਸਿਟੀ 'ਚ ਤਿੰਨ ਅਤੇ ਜਾਡਲਾ ਦੀ ਇਕ ਹੋਲ ਸੇਲ ਪਟਾਕਾ ਕਾਰੋਬਾਰੀ ਦੀ ਦੁਕਾਨ 'ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲਸ ਵੱਲੋਂ ਵੱਡੀ ਮਾਤਰਾ 'ਚ ਗੋਦਾਮਾਂ 'ਚ ਰੱਖੇ ਪਟਾਕੇ ਬਰਾਮਦ ਕੀਤੇ ਗਏ ਹਨ।

PunjabKesari

ਪੁਲਸ ਵੱਲੋਂ ਨਵਾਂਸ਼ਹਿਰ 'ਚ ਗੜ੍ਹਸ਼ੰਕਰ ਰੋਡ 'ਤੇ ਤਿੰਨ ਪਟਾਕਾ ਕਾਰੋਬਾਰੀ ਨੀਰਜ, ਆਕਾਸ਼, ਪੰਕਜ ਅਤੇ ਜਡਾਲਾ 'ਚ ਇਕ ਦੁਕਾਨ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 285, 286, 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ 'ਚ ਪਟਾਕਾ ਕਾਰੋਬਾਰੀਆਂ ਵੱਲੋਂ ਬਿਨਾਂ ਲਾਇਸੈਂਸ ਦੇ ਛੋਟੇ ਅਤੇ ਵੱਡੇ ਕਈ ਤਰ੍ਹਾਂ ਦੇ ਪਟਾਕੇ ਗੋਦਾਮਾਂ 'ਚ ਰੱਖਣ ਦੀ ਗੱਲ ਲਿਖੀ ਗਈ ਹੈ।


author

shivani attri

Content Editor

Related News