ਹੁਣ ਬਲਾਚੌਰ ਦੇ SDM ਦੇ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

Wednesday, Oct 14, 2020 - 12:07 PM (IST)

ਹੁਣ ਬਲਾਚੌਰ ਦੇ SDM ਦੇ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

ਨਵਾਂਸ਼ਹਿਰ/ਬਲਾਚੌਰ (ਮਨੋਰੰਜਨ/ਬ੍ਰਹਮਪੁਰੀ))— ਜਿਲ੍ਹਾ ਨਵਾਂਸ਼ਹਿਰ ਦੇ ਬਲਾਚੌਰ 'ਚ ਐੱਸ. ਡੀ. ਐੱਮ. ਦੇ ਦਫ਼ਤਰ ਦੀਆਂ ਕੰਧਾਂ 'ਤੇ ਖ਼ਾਲਿਸਤਾਨੀ ਨਾਅਰੇ ਲਿਖੇ ਮਿਲਣ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਜਿਲ੍ਹਾ ਨਵਾਂਸ਼ਹਿਰ 'ਚ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਇਹ ਦੂਜੀ ਘਟਨਾ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਕੁੜੀ ਦੇ ਚੱਕਰ 'ਚ ਭੋਗਪੁਰ ਵਿਖੇ ਨੌਜਵਾਨ 'ਤੇ ਚੱਲੀਆਂ ਸਨ ਗੋਲੀਆਂ, ਸਾਹਮਣੇ ਆਈ ਹੈਰਾਨ ਕਰਦੀ ਸੱਚਾਈ

PunjabKesari

ਪਿਛਲੇ ਹਫ਼ਤੇ ਨਵਾਂਸ਼ਹਿਰ ਦੇ ਬੰਗਾ 'ਚ ਨੈਸ਼ਨਲ ਹਾਈਵੇਅ ਦੇ ਪਿੱਲਰਾਂ'ਤੇ ਸਾਈਨ-ਬੋਰਡਾਂ ਉੱਪਰ ਖ਼ਾਲਿਸਤਾਨੀ ਨਾਅਰੇ ਲਿਖੇ ਮਿਲੇ ਸਨ। ਦੂਜੀ ਘਟਨਾ ਸਾਹਮਣੇ ਆਉਣ ਨਾਲ ਨਵਾਂਸ਼ਹਿਰ ਪੁਲਸ ਪ੍ਰਸ਼ਾਸਨ 'ਤੇ ਢਿੱਲੀ ਕਾਰਜ਼ਗੁਜਾਰੀ 'ਤੇ ਸਵਾਲ ਉੱਠ ਰਹੇ ਹਨ।

ਇਹ ਵੀ ਪੜ੍ਹੋ: ਕੈਪਟਨ ਨਾਲ ਪੰਗਾ ਲੈਣਾ ਨਵਜੋਤ ਸਿੰਘ ਸਿੱਧੂ ਨੂੰ ਪਿਆ ਭਾਰੀ, ਸਿਆਸਤ 'ਚ ਹਾਸ਼ੀਏ 'ਤੇ ਪੁੱਜੇ

PunjabKesari

ਮਿਲੀ ਜਾਣਕਾਰੀ ਮੁਤਾਬਕ ਬਲਾਚੌਰ 'ਚ ਐੱਸ. ਡੀ. ਐੱਮ. ਦਫ਼ਤਰ 'ਚ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖ਼ਾਲਿਸਤਾਨੀ ਖਾਲਸਾ ਦੇ ਨਾਅਰੇ ਲਿਖ ਦਿੱਤੇ ਗਏ। ਇਨ੍ਹਾਂ 'ਚ ਖ਼ਾਲਿਸਤਾਨੀ ਖ਼ਾਲਸਾ ਦੇ ਕਈ ਨਾਅਰੇ ਖ਼ਾਲਿਸਤਾਨ ਖ਼ਾਲਸਾ ਦੇ ਕਈ ਨਾਅਰੇ ਉੱਪ ਮੈਜਿਸਟ੍ਰੇਟ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਹਨ, ਜਿਨ੍ਹਾਂ 'ਚੋਂ ਕਈ ਨਾਅਰਿਆਂ ਨੂੰ ਮਿਟਾਇਆ ਗਿਆ ਹੈ।ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਥੇ ਦੱਸਣਯੋਗ ਹੈ ਕਿ ਖ਼ਾਲਿਸਤਾਨ ਨਾਅਰੇ ਲਿਖੇ ਜਾਣ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹਨ, ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਖ਼ਾਲਿਸਤਾਨੀ ਸਬੰਧੀ ਨਾਅਰੇ ਅਤੇ ਸਲੋਗਨ ਲਿਖੇ ਹੋਏ ਮਿਲ ਚੁੱਕੇ ਹਨ। ਇਸ ਦੇ ਇਲਾਵਾ ਮੋਗਾ ਅਤੇ ਪਟਿਆਲਾ 'ਚ ਹਾਲ ਹੀ 'ਚ ਖ਼ਾਲਿਸਤਾਨੀ ਝੰਡੇ ਵੀ ਲਹਿਰਾਏ ਹੋਏ ਮਿਲੇ ਸਨ।
ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਮਹਾਨਗਰ ਜਲੰਧਰ 'ਚ ਬਣਨਗੇ ਸਾਈਕਲ ਟਰੈਕ


author

shivani attri

Content Editor

Related News