ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ ''ਚ ਧਾਰਮਿਕ ਸਮਾਗਮ ''ਚ ਕੀਤੀ ਸ਼ਮੂਲੀਅਤ

Sunday, Aug 16, 2026 - 05:43 PM (IST)

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ ''ਚ ਧਾਰਮਿਕ ਸਮਾਗਮ ''ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਸਰ ਦੇ ਰਾਮਪੁਰਾ ਵਿਖੇ ਇਕ ਧਾਰਮਿਕ ਸਮਾਗਮ 'ਚ ਸ਼ਮੂਲੀਅਤ ਕੀਤੀ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਹੈ ਤੇ ਇੱਥੇ ਆਉਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ।

2027 ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿਚ ਬਹੁਤ ਸਾਰੀਆਂ ਲੋਕ ਭਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਮੁੜ ਪੰਜਾਬ ‘ਚ ਲਿਆਂਦਾ ਜਾਵੇਗਾ, ਜਿਸ ਨਾਲ ਸੂਬੇ ਦੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਪੀੜਤ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਯਤਨ ਕੀਤੇ ਜਾਣਗੇ।


author

Anmol Tagra

Content Editor

Related News