11 ਜਨਵਰੀ ਨੂੰ ਪੰਜਾਬ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

Thursday, Jan 08, 2026 - 06:34 PM (IST)

11 ਜਨਵਰੀ ਨੂੰ ਪੰਜਾਬ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

ਲੁਧਿਆਣਾ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 11 ਜਨਵਰੀ ਨੂੰ ਪੰਜਾਬ ਦੌਰੇ 'ਤੇ ਆਉਣਗੇ। ਇਸ ਦੌਰਾਨ ਉਹ ਸਮਰਾਲਾ 'ਚ ਹੋਣ ਵਾਲੇ ਨਿਰੰਕਾਰੀ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਮਗਰੋਂ ਉਹ ਸਮਰਾਲਾ ਦੇ ਸ਼ਿਵ ਮੰਦਰ ਵਿਚ ਵੀ ਸੀਸ ਨਿਵਾਉਣਗੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਚਰਨਕੰਵਲ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ। 

ਇੱਥੇ ਦੱਸ ਦਈਏ ਕਿ ਨਾਇਬ ਸਿੰਘ ਸੈਣੀ ਕੁਝ ਦਿਨ ਪਹਿਲਾਂ ਹੀ ਪੰਜਾਬ ਆਏ ਸਨ। ਇਸ ਦੌਰਾਨ ਉਨ੍ਹਾਂ ਪਟਿਆਲਾ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਕਰਵਾਈ ਗਈ ਵਰਕਰ ਮਿਲਣੀ ਵਿਚ ਸ਼ਮੂਲੀਅਤ ਕੀਤੀ ਸੀ। 


author

Anmol Tagra

Content Editor

Related News