ਪੰਜਾਬ ''ਚ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
Tuesday, Jun 16, 2026 - 11:36 AM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਲੰਮੇ ਸਮੇਂ ਤਕ ਭਾਈਵਾਲ ਰਹੀਆਂ ਦੋਹਾਂ ਪਾਰਟੀਆਂ ਵਿਚਾਲੇ ਗੱਠਜੋੜ ਹੁੰਦਾ ਹੈ ਜਾਂ ਨਹੀਂ, ਇਸ ਨਾਲ ਸੂਬੇ ਦੇ ਸਿਆਸੀ ਸਮੀਕਰਨ ਕਾਫ਼ੀ ਪ੍ਰਭਾਵਿਤ ਹੋ ਸਕਦੇ ਹਨ। 'ਜਗ ਬਾਣੀ' ਨਾਲ ਵਿਸ਼ੇਸ਼ ਇੰਟਰਵਿਊ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਚ ਸਭ ਤੋਂ ਸਰਗਰਮ ਭਾਜਪਾ ਆਗੂਆਂ ਵਿਚ ਸ਼ੁਮਾਰ ਨਾਇਬ ਸਿੰਘ ਸੈਣੀ ਤੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਦਾ ਗੱਠਜੋੜ ਪੰਜਾਬ ਦੀ ਜਨਤਾ ਦੇ ਨਾਲ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਮੌਕਾ ਦੇ ਕੇ ਵੇਖ ਲਿਆ ਹੈ, ਹੁਣ ਉਹ ਭਾਜਪਾ ਨੂੰ ਸਮਾਂ ਦੇਣਾ ਚਾਹੁੰਦੇ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਹ ਇਕ ਵਾਰ ਭਾਜਪਾ ਦੀ ਸਰਕਾਰ ਬਣਾਉਣਗੇ ਤਾਂ ਅਸੀਂ ਇੰਨਾ ਕੰਮ ਕਰਾਂਗੇ ਕਿ ਉਹ ਵਾਰ-ਵਾਰ ਭਾਜਪਾ ਨੂੰ ਹੀ ਚੁਣਨਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੀ ਮਜ਼ਬੂਤੀ, ਔਰਤਾਂ ਦੀ ਸੁਰੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਗਰੀਬਾਂ ਨੂੰ ਗਰੀਬੀ 'ਚੋਂ ਬਾਹਰ ਕੱਢਣ ਲਈ ਕੰਮ ਕਰੇਗੀ। ਲੋਕ ਇਸ ਗੱਲ ਦੀ ਚਰਚਾ ਵੀ ਕਰ ਰਹੇ ਹਨ ਕਿ ਪੰਜਾਬ ਦੀ ਤਰੱਕੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿਚ ਹੀ ਹੋ ਸਕਦੀ ਹੈ ਤੇ ਪੰਜਾਬ ਮੁੜ ਨੰਬਰ-1 ਸੂਬਾ ਬਣ ਸਕਦਾ ਹੈ।
ਇਸ ਇੰਟਰਵਿਊ ਦੌਰਾਨ ਨਾਇਬ ਸਿੰਘ ਸੈਣੀ ਨੇ ਸੂਬੇ ਦੀ ਸਿਆਸਤ ਨੂੰ ਲੈ ਕੇ ਹੋਰ ਵੀ ਕਈ ਅਹਿਮ ਪਹਿਲੂਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਹੈ। ਵੇਖੋ ਪੂਰੀ ਇੰਟਰਵਿਊ-
