ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫਾ
Thursday, Apr 25, 2019 - 07:05 PM (IST)

ਮਾਨਸਾ : ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਅੱਜ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਮਾਨਸ਼ਾਹੀਆ ਨੇ ਆਪਣੇ ਅਸਤੀਫੇ 'ਚ ਲਿਖਿਆ ਕਿ ਮੈਂ, ਨਾਜ਼ਰ ਸਿੰਘ ਮਾਨਸ਼ਾਹੀਆ, ਵਿਧਾਇਕ ਹਲਕਾ ਮਾਨਸਾ (096), ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦਿੰਦਾ ਹਾਂ।
ਜ਼ਿਕਰਯੋਗ ਹੈ ਕਿ ਅੱਜ ਹੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਜਿਸ ਤੋਂ ਬਾਅਦ ਸਿਆਸੀ ਹਲਕਿਆਂ 'ਚ ਭੂਚਾਲ ਆ ਗਿਆ ਹੈ। ਇਸ ਨਾਲ ਕਾਂਗਰਸ ਪਾਰਟੀ ਨੂੰ ਮਾਨਸ਼ਾਹੀਆ ਦੇ ਆਉਣ ਤੋਂ ਬਾਅਦ ਬਹੁਤ ਵੱਡਾ ਸਿਆਸੀ ਲਾਭ ਮਿਲੇਗਾ।