ਨਸ਼ੀਲੇ ਪਦਾਰਥਾਂ ਨੂੰ ਲੈ ਕੇ NCB ਨੇ ਤਰਨਤਾਰਨ ’ਚ ਕੀਤੀ ਛਾਪੇਮਾਰੀ, ਪੁਲਸ ਮੁਲਾਜ਼ਮ ਦੇ ਪੁੱਤਰ ਸਣੇ 2 ਰਾਊਂਡਅੱਪ

Monday, Oct 10, 2022 - 10:57 AM (IST)

ਤਰਨਤਾਰਨ (ਰਮਨ) - ਪਾਕਿਸਤਾਨੀ ਡਰੋਨ ਰਾਹੀਂ ਹਥਿਆਰ, ਨਸ਼ੇ ਵਾਲੇ ਪਦਾਰਥ ਤੇ ਵਿਸਫੋਟਕ ਸਮੱਗਰੀ ਦੀਆਂ ਪੁੱਜ ਰਹੀਆਂ ਖੇਪਾਂ ਨੂੰ ਲੈ ਪੰਜਾਬ ਪੁਲਸ ਨੇ ਪੰਜਾਬ ਭਰ ’ਚ ਅਲਰਟ ਜਾਰੀ ਕਰਦੇ ਹੋਏ ਪਾਕਿਸਤਾਨੀ ਮਾਡਿਊਲ ਨਾਲ ਜੁੜੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ (ਐੱਨ.ਸੀ.ਬੀ.) ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਦੂਸਰੇ ਦਿਨ ਫਿਰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਅਤੇ ਸ਼ੇਰੋਂ ਵਿਖੇ ਛਾਪੇਮਾਰੀ ਕੀਤੀ ਗਈ। ਉੱਧਰ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਦੀ ਟੀਮ ਵਲੋਂ ਜ਼ਿਲ੍ਹੇ ’ਚ ਦਿੱਤੀ ਦਸਤਕ ਤੋਂ ਬਾਅਦ ਪੁਲਸ ਲਾਈਨ ਵਿਖੇ ਤਾਇਨਾਤ ਪੁਲਸ ਮੁਲਾਜ਼ਮ ਦੇ ਬੇਟੇ ਸਮੇਤ ਦੋ ਮੁਲਜ਼ਮਾਂ ਨੂੰ ਰਾਊਂਡਅਪ ਕਰ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ

ਜਾਣਕਾਰੀ ਅਨੁਸਾਰ ਹਰਿਆਣਾ ’ਚ ਬਰਾਮਦ ਕੀਤੀ ਗਈ ਆਈ. ਈ. ਡੀ. ਤੋਂ ਬਾਅਦ ਜ਼ਿਲ੍ਹਾ ਪੁਲਸ ਵਲੋਂ ਕਈ ਹੈਰੋਇਨ ਅਤੇ ਅਸਲੇ ਦੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਵੱਖ-ਵੱਖ ਮਾਮਲਿਆਂ ’ਚ ਨਾਮਜ਼ਦ ਪਿੰਡ ਰਸੂਲਪੁਰ ਦੇ ਨਿਵਾਸੀ ਅਰਸ਼ ਬਾਕੀ ਦੀ ਪੁਲਸ ਲੰਮੇਂ ਸਮੇਂ ਤੋਂ ਭਾਲ ਕਰ ਰਹੀ ਹੈ, ਜਿਸ ਦਾ ਪਿਤਾ ਨਿਸ਼ਾਨ ਸਿੰਘ ਜ਼ਿਲ੍ਹਾ ਪੁਲਸ ਵਿਚ ਤਾਇਨਾਤ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਹੈ। ਸਬੰਧਿਤ ਜ਼ਿਲ੍ਹੇ ਵਿਚ ਤਾਇਨਾਤ ਪੁਲਸ ਮੁਲਾਜ਼ਮ ਸੁਖਵਿੰਦਰ ਸਿੰਘ ਦੇ ਬੇਟੇ ਅਰਸ਼ ਨਾਲ ਪਾਏ ਜਾਣ ਨੂੰ ਲੈ ਬੀਤੇ ਸ਼ਨੀਵਾਰ ਦੀ ਦੇਰ ਸ਼ਾਮ ਜ਼ਿਲ੍ਹੇ ਦੇ ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਵਲੋਂ ਪੁਲਸ ਲਾਈਨ ਵਿਖੇ ਪਹੁੰਚ ਕੇ ਮੁਲਾਜ਼ਮ ਸੁਖਵਿੰਦਰ ਸਿੰਘ ਪਾਸੋਂ ਕਰੀਬ ਅੱਧਾ ਘੰਟਾ ਪੁੱਛਗਿੱਛ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ

ਸੂਤਰਾਂ ਅਨੁਸਾਰ ਪੁੱਛਗਿੱਛ ਕਰਨ ਤੋਂ ਬਾਅਦ ਐੱਸ.ਐੱਸ.ਓ.ਸੀ ਅੰਮ੍ਰਿਤਸਰ ਦੀ ਟੀਮ ਨੇ ਪੁਲਸ ਮੁਲਾਜ਼ਮ ਸੁਖਵਿੰਦਰ ਸਿੰਘ ਦੇ ਬੇਟੇ ਅਰਸ਼ ਸਮੇਤ ਦੋ ਵਿਅਕਤੀਆਂ ਨੂੰ ਰਾਊਂਡਅੱਪ ਕਰ ਲਿਆ ਹੈ। ਇਹ ਕਾਰਵਾਈ ਸ਼ਨੀਵਾਰ ਸਵੇਰੇ ਕਸਬਾ ਵਲਟੋਹਾ ਵਿਖੇ ਵੱਡੀ ਮਾਤਰਾ ਵਿਚ ਬਰਾਮਦ ਕੀਤੇ ਗਏ ਹਥਿਆਰਾਂ ਸਮੇਤ ਗ੍ਰਿਫ਼ਤਾਰ ਵਿਅਕਤੀਆਂ ਤੋਂ ਬਾਅਦ ਕੀਤੀ ਗਈ ਹੈ। ਇਸ ਤੋਂ ਅਨੁਮਾਨ ਲਗਾਇਆ ਜਾ ਸਕਦਾ ਕਿ ਰਾਊਂਡਅੱਪ ਕੀਤੇ ਵਿਅਕਤੀਆਂ ਦੇ ਸਬੰਧ ਪਾਕਿਸਤਾਨੀ ਸਮੱਗਲਰਾਂ ਨਾਲ ਹੋ ਸਕਦੇ ਹਨ, ਜਿਸ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : 'ਚਿੱਟਾ ਇੱਧਰ ਮਿਲਦਾ ਹੈ' ਦੇ ਬੋਰਡ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦੀ ਵੱਡੀ ਕਾਰਵਾਈ

ਉੱਧਰ ਐੱਨ. ਸੀ. ਬੀ. ਦੀ ਟੀਮ ਵਲੋਂ ਇਕ ਵਾਰ ਫਿਰ ਪਿੰਡ ਰਸੂਲਪੁਰ ਵਿਖੇ ਜਸਕਰਨ ਸਿੰਘ ਨਾਂ ਦੇ ਵਿਅਕਤੀ, ਜੋ ਪਿੰਡ ਸ਼ੇਰੋਂ ਵਿਖੇ ਲੈਬਾਰਟਰੀ ਦਾ ਕਾਰੋਬਾਰ ਕਰਦਾ ਹੈ, ਦੇ ਘਰ ਦਸਤਕ ਦਿੱਤੀ ਗਈ। ਸੂਤਰਾਂ ਅਨੁਸਾਰ ਘਰ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਦੇ ਐੱਨ.ਸੀ.ਬੀ. ਦੀ ਟੀਮ ਵਲੋਂ ਬਿਆਨ ਦਰਜ ਕਰਨ ਉਪਰੰਤ ਪਿੰਡ ਦੀ ਪੰਚਾਇਤ ਸਮੇਤ ਪਿੰਡ ਸ਼ੇਰੋਂ ਵਿਖੇ ਮੌਜੂਦ ਲੈਬਾਰਟਰੀ, ਜੋ ਬੰਦ ਸੀ, ਦੇ ਤਾਲੇ ਤੋੜਨੇ ਸ਼ੁਰੂ ਕਰ ਦਿੱਤੇ ਗਏ। ਇਸ ਨੂੰ ਵੇਖ ਗੁਆਂਢ ’ਚ ਰਹਿੰਦੇ ਦੁਕਾਨ ਮਾਲਕ ਵਲੋਂ ਚਾਬੀਆਂ ਦੇਣ ਉਪਰੰਤ ਦੁਕਾਨ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ, ਜਿੱਥੋਂ ਕੁਝ ਵੀ ਬਰਾਮਦ ਨਹੀਂ ਹੋਇਆ। ਤਲਾਸ਼ੀ ਲੈਣ ਤੋਂ ਕਰੀਬ ਦੋ ਘੰਟੇ ਬਾਅਦ ਟੀਮ ਪਰਤ ਗਈ।

ਪੜ੍ਹੋ ਇਹ ਵੀ ਖ਼ਬਰ : ਬਟਾਲਾ ’ਚ ਹੋਏ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤੇ ਗੈਂਗਸਟਰ ਨੂੰ ਲੈ ਕੇ SSP ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਸਕਰਨ ਸਿੰਘ ਜੋ ਪਿਛਲੇ ਕਈ ਦਿਨਾਂ ਤੋਂ ਘਰੋਂ ਗਾਇਬ ਹੈ, ਦੇ ਸਬੰਧ ਅੰਗਰੇਜ ਸਿੰਘ ਨਾਂ ਦੇ ਵਿਅਕਤੀ ਨਾਲ ਹਨ, ਜਿਨ੍ਹਾਂ ਦੀ ਭਾਲ ਲਈ ਐੱਨ. ਸੀ. ਪੀ. ਵਲੋਂ ਆਪਣੇ ਪੱਧਰ ਉੱਪਰ ਗੁਪਤ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਦੇਸ਼ ਦੀਆਂ ਵੱਖ-ਵੱਖ ਟੀਮਾਂ ਵਲੋਂ ਵੱਖ-ਵੱਖ ਐਂਗਲਾਂ ਨੂੰ ਲੈ ਕੇ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾਂਦੀ ਹੈ, ਜਿਸ ਵਿਚ ਅਸਲੀਅਤ ਆਉਣ ਤੋਂ ਬਾਅਦ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮ ਸੁਖਵਿੰਦਰ ਸਿੰਘ ਦੇ ਬੇਟੇ ਬਾਬਤ ਕੋਈ ਦੋਸ਼ ਸਾਬਤ ਹੋਣ ਤੋਂ ਬਾਅਦ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕਦੀ ਹੈ।

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News