ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ
Thursday, May 21, 2026 - 11:30 AM (IST)
ਅੰਮ੍ਰਿਤਸਰ- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਐੱਨਸੀਬੀ (NCB) ਵੱਲੋਂ ਬੀਤੀ ਰਾਤ ਸ਼ੱਕੀ ਵਿਅਕਤੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਗੈਂਗਸਟਰ ਹੈਪੀ ਜੱਟ ਨਾਲ ਸੰਭਾਵਿਤ ਸੰਪਰਕਾਂ ਦੇ ਸ਼ੱਕ ਹੇਠ ਕੀਤੀ ਗਈ ਸੀ। ਸੂਤਰਾਂ ਅਨੁਸਾਰ ਐੱਨਸੀਬੀ ਦੀ ਟੀਮ ਨੇ ਕਈ ਥਾਵਾਂ 'ਤੇ ਰੇਡ ਕੀਤੀ, ਜਿਨ੍ਹਾਂ ਵਿੱਚ ਨਿਗਮ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪਿੰਦਰ ਪਾਲ ਉਰਫ਼ ਰੋਬਿਨ ਦਾ ਘਰ ਵੀ ਸ਼ਾਮਲ ਸੀ। ਟੀਮ ਵੱਲੋਂ ਘਰ ਦੀ ਤਲਾਸ਼ੀ ਲਈ ਗਈ ਅਤੇ ਪੁੱਛਗਿੱਛ ਵੀ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਹਾਲਾਂਕਿ ਛਾਪੇਮਾਰੀ ਦੌਰਾਨ ਐੱਨਸੀਬੀ ਨੂੰ ਕੋਈ ਵੀ ਇਤਰਾਜ਼ਯੋਗ ਸਮੱਗਰੀ ਜਾਂ ਸਬੂਤ ਨਹੀਂ ਮਿਲਿਆ। ਫਿਲਹਾਲ ਮਾਮਲੇ ਸਬੰਧੀ ਜਾਂਚ ਜਾਰੀ ਹੈ ਅਤੇ ਅਧਿਕਾਰੀਆਂ ਵੱਲੋਂ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੁਝ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲੈਣ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀਆਂ ਵਿਦੇਸ਼ੀ ਨੰਬਰਾਂ ਤੋਂ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
