ਨਾਜਾਇਜ਼ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ ''ਚ ''ਪੰਜਾਬ'' ਦੂਜੇ ਨੰਬਰ ''ਤੇ, ਹੈਰਾਨ ਕਰ ਦੇਵੇਗੀ ਰਿਪੋਰਟ

Thursday, Sep 03, 2020 - 02:49 PM (IST)

ਨਾਜਾਇਜ਼ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ ''ਚ ''ਪੰਜਾਬ'' ਦੂਜੇ ਨੰਬਰ ''ਤੇ, ਹੈਰਾਨ ਕਰ ਦੇਵੇਗੀ ਰਿਪੋਰਟ

ਚੰਡੀਗੜ੍ਹ : ਪੰਜਾਬ 'ਚ ਹਾਲ ਹੀ 'ਚ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਜ਼ਿਆਦਾ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਜੇਕਰ ਸਾਲ 2019 ਦੀ ਗੱਲ ਕਰੀਏ ਤਾਂ ਨਾਜਾਇਜ਼ ਅਤੇ ਗੰਦੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਪੰਜਾਬ ਪੂਰੇ ਦੇਸ਼ 'ਚੋਂ ਦੂਜੇ ਨੰਬਰ 'ਤੇ ਆ ਗਿਆ ਹੈ।

ਇਹ ਵੀ ਪੜ੍ਹੋ : ਹਥਿਆਰਾਂ ਨਾਲ ਆਏ ਗੁੰਡਾ ਅਨਸਰਾਂ ਨੇ ਮੁਹੱਲੇ 'ਚ ਪਾਇਆ ਭੜਥੂ, ਪੁਲਸ ਮੁਲਾਜ਼ਮ ਵੀ ਨਾ ਬਖਸ਼ਿਆ

ਇਸ ਗੱਲ ਦਾ ਖ਼ੁਲਾਸਾ ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ (ਐਨ. ਸੀ. ਆਰ. ਬੀ.) ਦੀ ਰਿਪੋਰਟ 'ਚ ਕੀਤਾ ਗਿਆ ਹੈ। ਐਨ. ਸੀ. ਆਰ. ਬੀ. ਦੇ ਅੰਕੜਿਆਂ ਮੁਤਾਬਕ ਨਾਜਾਇਜ਼ ਸ਼ਰਾਬ ਕਾਰਨ ਪਿਛਲੇ ਸਾਲ ਕੁੱਲ 1296 ਮੌਤਾਂ ਹੋਈਆਂ।

ਇਹ ਵੀ ਪੜ੍ਹੋ : ਸਰਟੀਫਿਕੇਟ ਡੀ. ਜੀ. ਲਾਕਰ ਰਾਹੀਂ ਭੇਜਣ ਦਾ ਫ਼ੈਸਲਾ ਵਿਦਿਆਰਥੀਆਂ ਲਈ ਬਣਿਆ ਮੁਸੀਬਤ

ਇਨ੍ਹਾਂ 'ਚੋਂ ਸਭ ਤੋਂ ਜ਼ਿਆਦਾ ਮੌਤਾਂ ਕਰਨਾਟਕ (268) 'ਚ ਹੋਈਆਂ, ਜਦੋਂ ਕਿ ਪੰਜਾਬ (191) ਇਸ ਮਾਮਲੇ 'ਚ ਦੂਜੇ ਨੰਬਰ 'ਤੇ ਰਿਹਾ। ਇਸ ਤੋਂ ਇਲਾਵਾ ਨਾਜਾਇਜ਼ ਸ਼ਰਾਬ ਕਾਰਨ ਮੱਧ ਪ੍ਰਦੇਸ਼ 'ਚ 190, ਛੱਤੀਸਗੜ੍ਹ ਅਤੇ ਝਾਰਖੰਡ 'ਚ 115, ਆਸਾਮ 'ਚ 98 ਅਤੇ ਰਾਜਸਥਾਨ 'ਚ 88 ਮੌਤਾਂ ਹੋਈਆਂ।

ਇਹ ਵੀ ਪੜ੍ਹੋ : ਕੈਂਚੀ ਨਾਲ ਪਤਨੀ ਦਾ ਕਤਲ ਕਰ ਦੌੜਿਆ ਪਤੀ, ਖ਼ੂਨ ਨਾਲ ਲਥਪਥ ਮਾਂ ਦੀ ਲਾਸ਼ ਕੋਲ ਰੋਂਦੇ ਰਹੇ ਬੱਚੇ

ਐਨ. ਸੀ. ਆਰ. ਬੀ. ਦੇ ਅੰਕੜਿਆਂ ਮੁਤਾਬਕ ਸਾਲ 2019 'ਚ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਵੀ ਪੰਜਾਬ ਸੱਤਵੇਂ ਨੰਬਰ 'ਤੇ ਰਿਹਾ, ਜਦੋਂ ਕਿ ਸੜਕ ਹਾਦਸਿਆਂ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਪੰਜਾਬ ਪੂਰੇ ਦੇਸ਼ 'ਚੋਂ ਤੀਜੇ ਨੰਬਰ 'ਤੇ ਰਿਹਾ ਹੈ। 



 


author

Babita

Content Editor

Related News